16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 96 ਲੱਖ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ <br/>

ਅਜੀਤ ਡੈਸਕ 17-04-2026
ਕਿਹਾ, ਸਿੱਖਿਆ ਕ੍ਰਾਂਤੀ ਤਹਿਤ ਬਦਲੀ ਜਾ ਰਹੀ ਸਕੂਲਾਂ ਦੀ ਨੁਹਾਰ
ਫ਼ਾਜ਼ਿਲਕਾ, 16 ਅਪ੍ਰੈਲ(ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਤਹਿਤ ਲਗਾਤਾਰ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਦੇ ਕੇ ਸਕੂਲਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫ਼ਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਫ਼ਾਜ਼ਿਲਕਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ ਉਪਰੰਤ ਉਦਘਾਟਨ ਕਰਨ ਮੌਕੇ ਕੀਤਾ | ਇਸ ਮੌਕੇ ਸਰਕਾਰੀ ਹਾਈ ਸਕੂਲ ਪਿੰਡ ਝੋਕ ਡਿਪੂਲਾਣਾ ਵਿਚ 53.09 ਲੱਖ ਦੀ ਲਾਗਤ ਨਾਲ ਚਾਰ ਦੀਵਾਰੀ, ਇੰਟਰੈਕਟਿਵ ਟੀਵੀ ਪੈਨਲ, ਨਵੇਂ ਬਾਥਰੂਮ ਅਤੇ 3 ਨਵੇਂ ਕਮਰਿਆਂ ਦਾ ਅਤੇ ਪਿੰਡ ਝੋਕ ਡਿਪੂਲਾਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ 19.52 ਲੱਖ ਦੀ ਲਾਗਤ ਨਾਲ ਚਾਰ ਦੀਵਾਰੀ, ਇੰਟਰੈਕਟਿਵ ਟੀਵੀ ਪੈਨਲ ਅਤੇ ਨਵੇਂ ਕਮਰੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਆਹਲ ਬੋਦਲਾ ਵਿਚ ਲਗਭਗ 23.77 ਲੱਖ ਦੀ ਲਾਗਤ ਨਾਲ ਇੰਟਰੈਕਟਿਵ ਟੀਵੀ ਪੈਨਲ, ਐਲ.ਈ.ਡੀ ਆਦਿ ਕੰਮਾਂ ਦਾ ਉਦਘਾਟਨ ਕੀਤਾ | ਸੰਬੋਧਨ ਵਿਚ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਅੱਜ ਪੰਜਾਬ ਦਾ ਕੋਈ ਵੀ ਅਜਿਹਾ ਸਰਕਾਰੀ ਸਕੂਲ ਨਹੀਂ ਹੈ, ਜਿੱਥੇ ਬੱਚਿਆਂ ਦੇ ਬੈਠਣ ਲਈ ਬੈਂਚ ਨਾ ਹੋਣ, ਸਗੋਂ ਪਹਿਲੀ ਵਾਰ ਸਕੂਲੀ ਵੈਨਾਂ ਦੀ ਸਹੂਲਤ ਵੀ ਦਿੱਤੀ ਗਈ ਅਤੇ ਸਕੂਲ ਆਧੁਨਿਕ ਬਲੈਕ ਬੋਰਡ, ਕੰਪਿਊਟਰ ਲੈਬ, ਆਧੁਨਿਕ ਸਾਇੰਸ ਲੈਬ, ਪਾਰਕ, ਚਾਰਦੀਵਾਰੀ, ਪੀਣ ਵਾਲਾ ਸਾਫ ਪਾਣੀ, ਖੇਡ ਮੈਦਾਨ ਆਦਿ ਰਾਹੀਂ ਸੁਸੱਜਿਤ ਕੀਤੇ ਗਏ ਹਨ | ਇਸ ਦੌਰਾਨ ਉਨ੍ਹਾਂ ਦੇ ਧਰਮਪਤਨੀ ਖ਼ੁਸ਼ਬੂ ਸਾਵਨਸੁੱਖਾ ਸਵਨਾ ਨੇ ਵੀ ਸੰਬੋਧਨ ਕੀਤਾ ਅਤੇ ਵਿਦਿਆਰਥੀਆਂ ਖਾਸ ਕਰਕੇ ਕੁੜੀਆਂ ਨੂੰ ਵੱਧ ਤੋਂ ਵੱਧ ਪੜਾਈ ਕਰਨ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਉਨ੍ਹਾਂ ਦੇ ਵੱਖ-ਵੱਖ ਸਕੂਲਾਂ ਦੇ ਪਿ੍ੰਸੀਪਲ, ਟੀਚਰ ਅਤੇ ਬੱਚੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |

ਪਿਛਲੀ ਖ਼ਬਰ ਮੰਡੀ ਰੋੜਾਂਵਾਲੀ ਦੇ ਆੜ੍ਹਤੀ ਯੂਨੀਅਨ ਦੀ ਹੋਈ ਚੋਣ ਅਗਲੀ ਖ਼ਬਰ ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਦਾਜ ਪ੍ਰਥਾ ਵਿਰੁੱਧ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।