03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਅਜੀਤ ਡੈਸਕ 18-04-2026
ਅਬੋਹਰ, 17 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਧੰਨਾ ਬਾਈ ਪਤਨੀ ਗੁਰਦੀਪ ਸਿੰਘ ਵਾਸੀ ਪਿੰਡ ਸੀਡ ਫਾਰਮ ਪੱਕਾ ਜੋ ਕਿ ਨਾਜਾਇਜ਼ ਸ਼ਰਾਬ ਵੇਚਣ ਦੀ ਆਦੀ ਹੈ ਅਤੇ ਅੱਜ ਵੀ ਆਪਣੇ ਘਰ ਨੇੜੇ ਨਾਜਾਇਜ਼ ਸ਼ਰਾਬ ਵੇਚ ਰਹੀ ਹੈ | ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਵਲੋਂ ਇਸ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਸਮੇਤ ਉਕਤ ਸਥਾਨ 'ਤੇ ਛਾਪੇਮਾਰੀ ਕਰ ਧੰਨਾ ਬਾਈ ਨੂੰ 30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ ਗਿਆ | ਨਗਰ ਥਾਣਾ ਇਕ ਦੀ ਪੁਲਿਸ ਵਲੋਂ ਧੰਨਾ ਬਾਈ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਪਿੰਡ ਚੱਕ ਖੇੜੇ ਵਾਲਾ (ਜੈਮਲ ਵਾਲਾ) 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਅਗਲੀ ਖ਼ਬਰ ਪਿੰਡ ਜੋਧਪੁਰ 'ਚ ਲੱਗੀ ਭਿਆਨਕ ਅੱਗ, ਚਾਰ ਪਿੰਡਾਂ ਦੀ ਕਰੀਬ 400 ਕਿੱਲੇ ਕਣਕ ਸੜ ਕੇ ਸੁਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।