02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਵਲੋਂ 21 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਦੇ ਨਾਂਅ ਭੇਜਿਆ ਜਾਵੇਗਾ ਮੰਗ ਪੱਤਰ

ਅਜੀਤ ਡੈਸਕ 18-04-2026
ਫ਼ਾਜ਼ਿਲਕਾ, 17 ਅਪ੍ਰੈਲ (ਅਮਰਜੀਤ ਸ਼ਰਮਾ)-ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਵਲੋਂ ਦੇਸ਼ ਭਰ ਦੇ ਪੈਨਸ਼ਨਰਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਇੱਕ ਵਿਸ਼ੇਸ਼ ਮੰਗ ਪੱਤਰ 21 ਅਪ੍ਰੈਲ 2026 ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਮ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਭੇਜਿਆ ਜਾਵੇਗਾ | ਇਸ ਫ਼ੈਸਲੇ ਨੂੰ ਪੰਜਾਬ ਭਰ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਯੂਨੀਅਨ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਗੱਗੜਾ, ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਖੁੰਗਰ ਅਤੇ ਹੋਰਨਾਂ ਆਗੂਆਂ ਨੇ ਅੱਜ ਪੈੱ੍ਰਸ ਨੂੰ ਜਾਰੀ ਇੱਕ ਬਿਆਨ ਵਿਚ ਕਿਹਾ ਕਿ 21 ਅਪ੍ਰੈਲ ਨੂੰ ਪੂਰੇ ਦੇਸ਼ ਵਿਚ 'ਮੰਗ ਦਿਵਸ' ਵਜੋਂ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਵਿਚ ਪੈਨਸ਼ਨਰ ਇਕੱਤਰਤਾ ਕਰਕੇ ਵਫ਼ਦ ਦੇ ਰੂਪ ਵਿਚ ਡਿਪਟੀ ਕਮਿਸ਼ਨਰਾਂ ਨੂੰ ਮਿਲਣਗੇ ਅਤੇ ਆਪਣੀਆਂ ਮੰਗਾਂ ਸਬੰਧੀ ਆਵਾਜ਼ ਬੁਲੰਦ ਕਰਨਗੇ | ਇਸ ਮੌਕੇ ਹਰਜੀਤ ਸਿੰਘ ਬਸੋਤਾ, ਰਾਮ ਕਿ੍ਸ਼ਨ ਧਰਮਕੋਟ, ਮੁਰਾਰੀ ਲਾਲ ਸ਼ਰਮਾ, ਚਮਕੌਰ ਸਿੰਘ ਖੇੜੀ, ਮੁਖ਼ਤਿਆਰ ਸਿੰਘ ਲੁਧਿਆਣਾ, ਪ੍ਰੇਮ ਰੱਕੜ, ਰਜਿੰਦਰ ਕੌਰ ਮੁਹਾਲੀ, ਰੇਸ਼ਮ ਲਾਲ ਰੰਗੀਲਾ ਅਬੋਹਰ ਸਮੇਤ ਵੱਖ-ਵੱਖ ਜ਼ਿਲਿ੍ਹਆਂ ਦੇ ਆਗੂਆਂ ਨੇ ਸਾਰੇ ਜ਼ਿਲ੍ਹਾ ਯੂਨਿਟਾਂ ਨੂੰ ਅਪੀਲ ਕੀਤੀ ਕਿ ਉਹ ਇਸ 'ਮੰਗ ਦਿਵਸ' ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੱਕ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਪਹੁੰਚਾਉਣ ਲਈ ਇਹ ਇੱਕ ਅਹਿਮ ਕਦਮ ਹੈ |
ਪਿਛਲੀ ਖ਼ਬਰ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਪੀ.ਐਸ.ਈ.ਬੀ.ਇੰਪਲਾਈਜ਼ ਫੈੱਡਰੇਸ਼ਨ ਮੰਡਲ ਵਲੋਂ ਐਕਸੀਅਨ ਜਲਾਲਾਬਾਦ ਵਿਰੁੱਧ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।