02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਿਧਾਇਕ ਸਵਨਾ ਵਲੋਂ ਸਾਬੂਆਣਾ ਸਕੂਲ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

ਅਜੀਤ ਡੈਸਕ 18-04-2026
ਫ਼ਾਜ਼ਿਲਕਾ, 17 ਅਪ੍ਰੈਲ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਪਿੰਡ ਸਾਬੂਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 1.90 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ-ਪਤਨੀ ਸ੍ਰੀਮਤੀ ਖ਼ੁਸ਼ਬੂ ਸਾਵਨਸੁੱਖਾ ਸਵਨਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਉਦਘਾਟਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਦੱਸਿਆ ਕਿ ਇਨ੍ਹਾਂ ਫ਼ੰਡਾਂ ਨਾਲ ਸਕੂਲ ਵਿਚ ਨਵੇਂ ਕਲਾਸ ਰੂਮ, ਆਧੁਨਿਕ ਵਿਗਿਆਨ ਤੇ ਕੰਪਿਊਟਰ ਲੈਬਾਂ, ਲਾਇਬ੍ਰੇਰੀ, ਚਾਰ ਦੀਵਾਰੀ ਅਤੇ ਇੰਟਰ ਐਕਟਿਵ ਟੀਵੀ ਪੈਨਲ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਨਿੱਜੀ ਸਕੂਲਾਂ ਨਾਲੋਂ ਬਿਹਤਰ ਬਣਾਇਆ ਜਾ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਾਰੁਲ ਰਿਣਵਾ ਦੇ ਪਤੀ ਅਮਿੱਤ ਰਿਣਵਾ, ਬਲਾਕ ਸੰਮਤੀ ਮੈਂਬਰ ਅਸ਼ਵਨੀ ਕੁਮਾਰ, ਸਿੱਖਿਆ ਕੋਆਰਡੀਨੇਟਰ ਸੁਰਿੰਦਰ ਕੰਬੋਜ, ਪਿੰਡ ਦੇ ਸਰਪੰਚ ਸੰਜੂ, ਪੰਚਾਇਤ ਮੈਂਬਰ, ਸਕੂਲ ਪਿ੍ੰਸੀਪਲ ਅਤੇ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਸੀ.ਬੀ.ਐਸ.ਈ. ਨਤੀਜਿਆਂ 'ਚ ਗੱਡੇ ਸਫਲਤਾ ਦੇ ਝੰਡੇ ਅਗਲੀ ਖ਼ਬਰ ਫ਼ਾਜ਼ਿਲਕਾ ਦਾ ਨਾਂਅ ਰੌਸ਼ਨ ਕਰਨ ਵਾਲੇ ਵੈਭਵ ਅਰੋੜਾ ਦਾ 'ਅਰੋੜਾ ਵਿਕਾਸ ਮੰਚ' ਵਲੋਂ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।