01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਵਾਤਾਵਰਨ ਸੰਭਾਲ ਸੰਬੰਧੀ ਰਚਨਾਤਮਿਕ ਗਤੀਵਿਧੀਆਂ ਦਾ ਆਯੋਜਨ

ਅਜੀਤ ਡੈਸਕ 18-04-2026
ਅਬੋਹਰ, 17 ਅਪ੍ਰੈਲ (ਵਿਵੇਕ ਹੂੜੀਆ)-ਸਥਾਨਕ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ. ਵਿਜੇ ਗਰੋਵਰ ਦੀ ਅਗਵਾਈ ਹੇਠ ਵਾਤਾਵਰਨ ਸੰਭਾਲ ਸਬੰਧੀ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ | ਐਨ.ਐੱਸ.ਐੱਸ. ਵਿਭਾਗ ਦੇ ਪ੍ਰੋਗਰਾਮ ਅਫ਼ਸਰ ਕੁਮਾਰੀ ਸ਼ੀਬਾ ਅਤੇ ਅਨਿਲ ਬਿਸ਼ਨੋਈ ਦੀ ਦੇਖ-ਰੇਖ ਹੇਠ ਹੋਏ ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਸੀ | ਇਸ ਮੌਕੇ ਵਿਦਿਆਰਥੀਆਂ ਨੂੰ ਪਲਾਸਟਿਕ ਦੀਆਂ ਪੁਰਾਣੀਆਂ ਬੋਤਲਾਂ, ਡੱਬਿਆਂ ਅਤੇ ਹੋਰ ਵਿਅਰਥ ਸਾਮਾਨ ਦੀ ਮੁੜ ਵਰਤੋਂ ਕਰਕੇ ਉਪਯੋਗੀ ਵਸਤੂਆਂ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ | ਮੈਡਮ ਜਤਿੰਦਰ ਕੌਰ ਨੇ ਪਲਾਸਟਿਕ ਦੀਆਂ ਬੋਤਲਾਂ ਤੋਂ ਸੁੰਦਰ ਫੁੱਲਦਾਨ, ਪੈੱਨ ਸਟੈਂਡ ਅਤੇ ਸਜਾਵਟੀ ਸਾਮਾਨ ਬਣਾਉਣ ਦਾ ਪ੍ਰਦਰਸ਼ਨ ਕੀਤਾ, ਜਿਸ ਵਿਚ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਦਿਖਾਇਆ | ਇਸ ਦੇ ਨਾਲ ਹੀ ਵਾਤਾਵਰਨ ਬਚਾਓ ਪਾਣੀ ਬਚਾਓ ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ | ਵਿਦਿਆਰਥੀਆਂ ਨੇ ਪੋਸਟਰਾਂ ਅਤੇ ਨਾਅਰਿਆਂ ਰਾਹੀਂ ਪਾਣੀ ਦੀ ਬੱਚਤ ਅਤੇ ਸਫ਼ਾਈ ਦਾ ਸੁਨੇਹਾ ਦਿੱਤਾ | ਪਿ੍ੰਸੀਪਲ ਡਾ.ਵਿਜੇ ਗਰੋਵਰ ਨੇ ਕਿਹਾ ਕਿ ਕੁਦਰਤ ਦੀ ਰਾਖੀ ਹਰ ਨਾਗਰਿਕ ਦਾ ਫ਼ਰਜ਼ ਹੈ ਅਤੇ ਸਾਡੀਆਂ ਛੋਟੀਆਂ-ਛੋਟੀਆਂ ਕੋਸ਼ਿਸ਼ਾਂ ਵੱਡੀ ਤਬਦੀਲੀ ਲਿਆ ਸਕਦੀਆਂ ਹਨ | ਅੰਤ ਵਿਚ ਐਨ.ਐੱਸ.ਐੱਸ.ਵਿਭਾਗ ਵਲੋਂ ਸਾਰਿਆਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਜਲ ਸੰਭਾਲ ਦੀ ਸਹੁੰ ਵੀ ਚੁਕਾਈ ਗਈ |
ਪਿਛਲੀ ਖ਼ਬਰ ਕੇਰਾ ਖੇੜਾ ਸਕੂਲ ਵਿਖੇ ਐਨ.ਐਸ.ਐਸ. ਕੈਂਪ ਦਾ ਆਯੋਜਨ ਅਗਲੀ ਖ਼ਬਰ ਸਿਵਲ ਸਰਜਨ ਦਫ਼ਤਰ ਵਿਖੇ ਸੀ.ਐਚ.ਸੀ. ਡੱਬਵਾਲਾ ਕਲਾਂ ਦੀਆਂ ਏ.ਐਨ.ਐਮਜ਼ ਨਾਲ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।