17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਬਜਰੰਗ ਦਲ ਨੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਰਾਸ਼ਟਰਪਤੀ ਦੇ ਨਾਂਅ ਜ਼ਿਲ੍ਹਾ ਕਲੈਕਟਰ ਨੂੰ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 19-04-2026
ਫ਼ਾਜ਼ਿਲਕਾ, 18 ਅਪ੍ਰੈਲ (ਦਵਿੰਦਰ ਪਾਲ ਸਿੰਘ)-ਬਜਰੰਗ ਦਲ ਦੇ ਵਰਕਰਾਂ ਵਲੋਂ ਦੇਸ਼ ਵਿਚ ਵਧ ਰਹੀਆਂ ਸਮਾਜ ਵਿਰੋਧੀ ਗਤੀਵਿਧੀਆਂ, ਨਾਜਾਇਜ਼ ਕਬਜ਼ਿਆਂ ਅਤੇ ਵੱਖ-ਵੱਖ ਸਾਜ਼ਿਸ਼ਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਭਾਰਤ ਦੀ ਮਹਾਮਹਿਮ ਰਾਸ਼ਟਰਪਤੀ ਦੇ ਨਾਮ ਇੱਕ ਵਿਸਤਰਿਤ ਮੰਗ ਪੱਤਰ ਜ਼ਿਲ੍ਹਾ ਕਲੈਕਟਰ ਨੂੰ ਸੌਂਪਿਆ ਗਿਆ | ਇਸ ਦੌਰਾਨ ਵਰਕਰਾਂ ਨੇ ਰਾਸ਼ਟਰ ਦੀ ਅੰਦਰੂਨੀ ਸੁਰੱਖਿਆ ਅਤੇ ਸਮਾਜਿਕ ਸਦਭਾਵਨਾ ਨੂੰ ਬਣਾਈ ਰੱਖਣ ਲਈ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ | ਬਜਰੰਗ ਦਲ ਵਲੋਂ ਸੌਂਪੇ ਗਏ ਇਸ ਮੰਗ ਪੱਤਰ ਵਿਚ 'ਲਵ ਜਿਹਾਦ' ਵਰਗੇ ਗੰਭੀਰ ਵਿਸ਼ਿਆਂ 'ਤੇ ਚਿੰਤਾ ਪ੍ਰਗਟਾਈ ਗਈ ਹੈ | ਜਥੇਬੰਦੀ ਨੇ ਦੋਸ਼ ਲਾਇਆ ਕਿ ਅਜਿਹੇ ਜਾਲ ਹੁਣ ਪੜ੍ਹੇ-ਲਿਖੇ ਸਮਾਜ ਅਤੇ ਵਪਾਰਕ ਖੇਤਰਾਂ ਤੱਕ ਫੈਲ ਚੁੱਕੇ ਹਨ | ਮੰਗ ਪੱਤਰ ਵਿਚ ਉੱਤਰ ਪ੍ਰਦੇਸ਼ ਦੇ ਕੁੱਝ ਤਾਜ਼ਾ ਮਾਮਲਿਆਂ ਅਤੇ ਦਿੱਲੀ ਲਾਲ ਕਿੱਲਾ ਬਲਾਸਟ ਨਾਲ ਜੁੜੇ ਕਥਿਤ ਸੰਬੰਧਾਂ ਦਾ ਹਵਾਲਾ ਦਿੰਦੇ ਹੋਏ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ | ਵਰਕਰਾਂ ਨੇ ਪ੍ਰਸ਼ਾਸਨ ਦਾ ਧਿਆਨ 'ਲੈਂਡ ਜਿਹਾਦ' ਵੱਲ ਦਿਵਾਉਂਦਿਆਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਜੰਗਲਾਤ ਜ਼ਮੀਨ, ਜਨਤਕ ਸਥਾਨਾਂ, ਰੇਲਵੇ ਅਤੇ ਫ਼ੌਜ ਦੀਆਂ ਸੁਰੱਖਿਅਤ ਜ਼ਮੀਨਾਂ 'ਤੇ ਯੋਜਨਾਬੱਧ ਤਰੀਕੇ ਨਾਲ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ | ਉਨ੍ਹਾਂ ਇਸ ਨੂੰ ਰਾਸ਼ਟਰੀ ਸੁਰੱਖਿਆ ਲਈ ਵੱਡੀ ਚੁਨੌਤੀ ਕਰਾਰ ਦਿੱਤਾ | ਇਸ ਦੇ ਨਾਲ ਹੀ ਖਾਣ-ਪੀਣ ਵਾਲੀਆਂ ਵਸਤੂਆਂ ਨਾਲ ਛੇੜਛਾੜ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਘਟਨਾਵਾਂ 'ਤੇ ਵੀ ਸਖ਼ਤ ਰੋਸ ਪ੍ਰਗਟ ਕੀਤਾ ਗਿਆ | ਮੰਗ ਪੱਤਰ ਵਿਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਵਿਸ਼ੇਸ਼ ਖੇਤਰਾਂ ਵਿਚ ਘੱਟ ਗਿਣਤੀ ਹਿੰਦੂ ਪਰਿਵਾਰਾਂ ਅਤੇ ਕਬਾਇਲੀ ਸਮਾਜ ਦੀਆਂ ਲੜਕੀਆਂ ਦਾ ਸ਼ੋਸ਼ਣ ਕਰਕੇ ਉਨ੍ਹਾਂ ਨੂੰ ਪਲਾਇਨ ਲਈ ਮਜਬੂਰ ਕੀਤਾ ਜਾ ਰਿਹਾ ਹੈ | ਜਥੇਬੰਦੀ ਨੇ ਮੰਗ ਕੀਤੀ ਹੈ ਕਿ ਅਜਿਹੇ ਖੇਤਰਾਂ ਵਿਚ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਜਾਣ | ਬਜਰੰਗ ਦਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਰਾਸ਼ਟਰ ਵਿਰੋਧੀ ਅਨਸਰਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਜ਼ਬਰਦਸਤੀ ਧਰਮ ਪਰਿਵਰਤਨ ਨੂੰ ਰੋਕਣ ਲਈ ਸਖ਼ਤ ਕੇਂਦਰੀ ਕਾਨੂੰਨ ਲਾਗੂ ਕੀਤਾ ਜਾਵੇ | ਇਸ ਮੌਕੇ ਬਜਰੰਗ ਦਲ ਦੇ ਜ਼ਿਲ੍ਹਾ ਸੰਚਾਲਕ, ਜ਼ਿਲ੍ਹਾ ਸਕੱਤਰ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਨਿਗਮ ਅਤੇ ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਦੇ ਖ਼ਾਤਮੇ ਲਈ ਅਬੋਹਰ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਤੇ ਕਾਲੋਨੀਆਂ... ਅਗਲੀ ਖ਼ਬਰ ਮਿਹਨਤੀ ਵਰਕਰਾਂ ਦੀ ਕਦਰ ਕਰਨਾ ਅਤੇ ਸਨਮਾਨ ਦੇਣਾ ਭਾਜਪਾ ਦਾ ਮੁੱਖ ਮੰਤਵ- ਭਾਜਪਾ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।