18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਅਰੁਣ ਨਾਰੰਗ ਨੇ 'ਸਿੱਖਿਆ ਕ੍ਰਾਂਤੀ' ਤਹਿਤ ਬਣੇ ਨਵੇਂ ਕਮਰੇ ਦਾ ਕੀਤਾ ਉਦਘਾਟਨ

ਅਜੀਤ ਡੈਸਕ 19-04-2026
ਅਬੋਹਰ, 18 ਅਪ੍ਰੈਲ (ਵਿਵੇਕ ਹੂੜੀਆ)-ਅਬੋਹਰ ਦੇ ਸ਼ਿਵ ਸ਼ਾਕਿਆ ਨਗਰ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਸਿੱਖਿਆ ਦੇ ਖੇਤਰ ਵਿਚ ਆ ਰਹੇ ਸਕਾਰਾਤਮਿਕ ਬਦਲਾਅ ਦੀ ਇਕ ਹੋਰ ਝਲਕ ਦੇਖਣ ਨੂੰ ਮਿਲੀ | ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਸਕੂਲ ਵਿਚ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ, ਜਦਕਿ ਯੋਜਨਾ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਉਪਕਾਰ ਸਿੰਘ ਜਾਖੜ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਆਪਣੇ ਸੰਬੋਧਨ ਵਿਚ ਅਰੁਣ ਨਾਰੰਗ ਨੇ ਦੱਸਿਆ ਕਿ ਇਹ ਆਧੁਨਿਕ ਕਮਰਾ ਕਰੀਬ 7.5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ | ਇਸ ਕਮਰੇ ਵਿਚ ਵਿਦਿਆਰਥੀਆਂ ਲਈ ਉੱਚ ਗੁਣਵੱਤਾ ਵਾਲੇ ਬੈਂਚ ਅਤੇ ਡਿਜੀਟਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਪ੍ਰੋਜੈਕਟਰ ਵਰਗੀਆਂ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਇਹ ਪਹਿਲ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ | ਅਰੁਣ ਨਾਰੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਸੁਧਾਰਾਂ ਦੇ ਮੋਹਰੀ ਮਨੀਸ਼ ਸਿਸੋਦੀਆ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਲਿਆਂਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਸਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਹੋ ਕੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ | ਬਿਹਤਰ ਬੁਨਿਆਦੀ ਢਾਂਚੇ ਅਤੇ ਸਮਾਰਟ ਕਲਾਸ-ਰੂਮਾਂ ਕਾਰਨ ਮਾਪਿਆਂ ਦਾ ਭਰੋਸਾ ਸਰਕਾਰੀ ਸਕੂਲਾਂ ਪ੍ਰਤੀ ਵਧਿਆ ਹੈ | ਉਨ੍ਹਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੀ ਧੰਨਵਾਦ ਕੀਤਾ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿਚ ਕਰਵਾਉਣ, ਜਿੱਥੇ ਮੁਫ਼ਤ ਤੇ ਮਿਆਰੀ ਸਿੱਖਿਆ ਦੇ ਨਾਲ-ਨਾਲ ਬਿਹਤਰੀਨ ਸਹੂਲਤਾਂ ਮਿਲ ਰਹੀਆਂ ਹਨ | ਇਸ ਮੌਕੇ ਬੀ.ਪੀ.ਈ.ਓ.ਅਜੈ ਛਾਬੜਾ, ਬਲਾਕ ਨੋਡਲ ਅਫ਼ਸਰ ਅਭਿਜੀਤ ਵਧਵਾ, ਸੀ.ਐੱਚ.ਟੀ. ਮਨਜੀਤ ਕੈਰ, ਸਕੂਲ ਮੁੱਖ ਅਧਿਆਪਕਾ ਮਨਦੀਪ ਕੌਰ, ਪ੍ਰਵੀਨ ਭਠੇਜਾ ਅਤੇ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਕਣਕ ਦੇ ਨਾੜ ਨੂੰ ਲੱਗੀ ਭਿਆਨਕ ਅੱਗ, ਕਿਸਾਨਾਂ ਨੇ ਸੂਝ-ਬੂਝ ਨਾਲ ਅੱਗ 'ਤੇ ਪਾਇਆ ਕਾਬੂ ਅਗਲੀ ਖ਼ਬਰ ਡਾ. ਪਿ੍ੰਸ ਗਿਲਹੋਤਰਾ ਨੇ ਲੰਡਨ ਵਿਚ ਰਚਿਆ ਇਤਿਹਾਸ, ਬਿ੍ਟਿਸ਼ ਸੰਸਦ ਵਿਚ ਗੰੂਜਿਆ ਭਾਰਤ ਦਾ ਨਾਂਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।