20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਬੇਅਦਬੀ ਵਿਰੁੱਧ ਵਿਧਾਨ ਸਭਾ 'ਚ ਪਾਸ ਕੀਤਾ ਕਾਨੂੰਨ ਸਵਾਗਤਯੋਗ-ਬਲਜਿੰਦਰ ਸਿੰਘ

ਅਜੀਤ ਡੈਸਕ 19-04-2026
ਮੰਡੀ ਅਰਨੀਵਾਲਾ, 18 (ਨਿਸ਼ਾਨ ਸਿੰਘ ਮੋਹਲ਼ਾ)- ਭਗਵੰਤ ਮਾਨ ਸਰਕਾਰ ਵਲੋਂ ਵਿਧਾਨ ਸਭਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਦਾ ਫ਼ੈਸਲਾ ਸਵਾਗਤ ਯੋਗ ਹੈ | ਇਸ ਬਾਰੇ ਆਪਣੀ ਰਾਇ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਜਿੰਦਰ ਸਿੰਘ ਵੈਰੜ ਮੂਲਿਆਂਵਾਲੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਤਰਜਮਾਨੀ ਕਰਦੀ ਹੈ ਅਤੇ ਸੂਬੇ ਅੰਦਰ ਅਮਨ ਕਾਨੂੰਨ ਕਾਇਮ ਰੱਖਣ ਲਈ ਇਹ ਕਾਨੂੰਨ ਬੇਹੱਦ ਜ਼ਰੂਰੀ ਸੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਰਿਣੀ ਰਹਿਣਗੇ ਜਿਨ੍ਹਾਂ ਨੇ ਇਹ ਕਾਨੂੰਨ ਪਾਸ ਕਰਕੇ ਲੋਕਾਂ ਨਾਲ ਕੀਤੇ ਹੋਏ ਵਾਅਦੇ ਨੂੰ ਪੂਰਾ ਕੀਤਾ ਹੈ |
ਪਿਛਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਵਲੋਂ ਸੁਰਘੂਰੀ ਅਤੇ ਡਿੱਬੀਪੁਰਾ ਦੇ ਸਕੂਲਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਅਬੋਹਰ ਦੇ ਨਵੇਂ ਤਹਿਸੀਲਦਾਰ ਮਨਿੰਦਰ ਸਿੰਘ ਨੇ ਸੰਭਾਲਿਆ ਕਾਰਜਭਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।