20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕੇਰਾ ਖੇੜਾ ਵਿਖੇ ਅੱਠਵੀਂ ਜਮਾਤ ਵਿਚੋਂ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 19-04-2026
ਬੱਲੂਆਣਾ, 18 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਅੱਠਵੀਂ ਜਮਾਤ ਵਿਚ ਪਹਿਲੇ ਤਿੰਨ ਸਥਾਨਾਂ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਪਿ੍ੰਸੀਪਲ ਮੈਡਮ ਦੀਪਿਕਾ ਠਾਕੁਰ ਅਤੇ ਸਮੂਹ ਸਟਾਫ਼ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਮੈਡਮ ਪਰਮਜੀਤ ਕੌਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਐਲਾਨੇ ਅੱਠਵੀਂ ਜਮਾਤ ਦੇ ਬੋਰਡ ਨਤੀਜਿਆਂ ਵਿਚ ਚੰਚਲ ਨੇ 94.1 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਸਕੂਲ 'ਚੋਂ ਪਹਿਲਾ ਸਥਾਨ, ਜਸਨੂਰ ਨੇ 92.8 ਫ਼ੀਸਦੀ ਅੰਕ ਪ੍ਰਾਪਤ ਕਰ ਦੂਸਰਾ ਅਤੇ ਮਨੀਸ਼ਾ ਰਾਣੀ ਨੇ 90.1 ਫ਼ੀਸਦੀ ਅੰਕ ਪ੍ਰਾਪਤ ਕਰ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਪਿ੍ੰਸੀਪਲ ਮੈਡਮ ਦੀਪਿਕਾ ਠਾਕੁਰ ਅਤੇ ਸਮੂਹ ਸਟਾਫ਼ ਨੇ ਤਿੰਨਾਂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਪਿ੍ੰਸੀਪਲ ਦੀਪਿਕਾ ਠਾਕੁਰ ਨੇ ਜਮਾਤ ਇੰਚਾਰਜ, ਸਮੂਹ ਅਧਿਆਪਕ ਸਾਹਿਬਾਨ ਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਹਾਦਸੇ ਸੰਬੰਧੀ ਅਣਪਛਾਤੇ ਕੈਂਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਬੇਅਦਬੀ ਦੇ ਦੋਖੀਆਂ ਲਈ ਬਣਾਏ ਸਖ਼ਤ ਕਾਨੂੰਨ ਦੀ ਕੀਤੀ ਸ਼ਲਾਘਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।