20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਹਾਦਸੇ ਸੰਬੰਧੀ ਅਣਪਛਾਤੇ ਕੈਂਟਰ ਚਾਲਕ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 19-04-2026
ਜਲਾਲਾਬਾਦ, 18 ਅਪ੍ਰੈਲ (ਕਰਨ ਚੁਚਰਾ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਮੋਟਰਸਾਈਕਲ ਸਵਾਰ ਦਾ ਐਕਸੀਡੈਂਟ ਕਰਨ ਵਾਲੇ ਤੇਜ਼ ਰਫ਼ਤਾਰ ਅਣਪਛਾਤੇ ਕੈਂਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਲਵਿੰਦਰ ਸਿੰਘ ਪੁੱਤਰ ਸੋਨਾ ਸਿੰਘ ਵਾਸੀ ਭੰਬਾ ਵੱਟੂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਲੜਕਾ ਗੁਰਪ੍ਰੀਤ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੁਕਤਸਰ ਦਵਾਈ ਲੈਣ ਜਾ ਰਿਹਾ ਸੀ | ਇਸ ਦੌਰਾਨ ਧਾਗਾ ਫ਼ੈਕਟਰੀ ਚੱਕ ਸੈਦੋ ਕੇ ਨੇੜੇ ਇਕ ਕੈਂਟਰ ਨੰਬਰੀ ਪੀ.ਬੀ. 05 ਏ.ਪੀ. 1924 ਦੇ ਚਾਲਕ ਨੇ ਬੜੀ ਤੇਜ਼ ਰਫ਼ਤਾਰ ਅਤੇ ਅਣਗਹਿਲੀ ਨਾਲ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ, ਜਿਸ ਕਾਰਨ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ | ਪੁਲਿਸ ਵਲੋਂ ਅਣਪਛਾਤੇ ਡਰਾਈਵਰ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ ਵਿਅਕਤੀ ਕਾਬੂ
ਅਬੋਹਰ, 18 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਥਾਣਾ ਸਦਰ ਪੁਲਿਸ ਅਬੋਹਰ ਵਲੋਂ ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹੌਲਦਾਰ ਓਮ ਪ੍ਰਕਾਸ਼ ਪੁਲਿਸ ਪਾਰਟੀ ਸਮੇਤ ਪਿੰਡ ਗੋਬਿੰਦਗੜ੍ਹ ਨੇੜੇ ਗਸ਼ਤ ਉੱਪਰ ਜਾ ਰਹੇ ਸਨ | ਇਸ ਦੌਰਾਨ ਇਕ ਵਿਅਕਤੀ ਆ ਰਿਹਾ ਸੀ, ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ | ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 2 ਗਰਾਮ ਹੈਰੋਇਨ ਅਤੇ 1450 ਨਸ਼ੀਲੇ ਕੈਪਸੂਲ ਬਰਾਮਦ ਹੋਏ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਭੰਗਾਲਾ ਵਜੋਂ ਹੋਈ | ਸਥਾਨਕ ਥਾਣਾ ਸਦਰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਉਸ ਨੂੰ ਬਰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ |
ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਕੇਰਾ ਖੇੜਾ ਵਿਖੇ ਅੱਠਵੀਂ ਜਮਾਤ ਵਿਚੋਂ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।