20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 19-04-2026
ਜਲਾਲਾਬਾਦ, 18 ਅਪ੍ਰੈਲ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਤਨਾਮ ਦਾਸ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਵਨ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਢਾਣੀ ਫੂਲਾ ਸਿੰਘ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਆਪਣੇ ਘਰ ਦੇ ਬਾਹਰ ਸੀ ਤਾਂ ਅਮੀਰ ਸਿੰਘ ਪੁੱਤਰ ਟਹਿਲ ਸਿੰਘ, ਹਜ਼ੂਰ ਸਿੰਘ ਪੁੱਤਰ ਅਮੀਰ ਸਿੰਘ, ਅੰਗਰੇਜ਼ ਸਿੰਘ ਪੁੱਤਰ ਟਹਿਲ ਸਿੰਘ, ਮਨਜੀਤ ਕੋਰ ਉਰਫ਼ ਜੰਗੀਰੋ ਪਤਨੀ ਸਤਨਾਮ ਸਿੰਘ, ਸੋਮਾ ਰਾਣੀ ਪਤਨੀ ਅਮੀਰ ਸਿੰਘ, ਸਰੋਜ ਰਾਣੀ ਪਤਨੀ ਅੰਗਰੇਜ਼ ਸਿੰਘ ਅਤੇ ਸਿਮਰਨ ਕੋਰ ਪਤਨੀ ਹਜ਼ੂਰ ਸਿੰਘ ਵਾਸੀ ਢਾਣੀ ਫੁਲਾ ਸਿੰਘ ਵਾਲੀ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਦਾਜ ਦੀ ਮੰਗ ਕਰਨ ਦੇ ਦੋਸ਼ 'ਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਹਾਦਸੇ ਸੰਬੰਧੀ ਅਣਪਛਾਤੇ ਕੈਂਟਰ ਚਾਲਕ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।