20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਦਾਜ ਦੀ ਮੰਗ ਕਰਨ ਦੇ ਦੋਸ਼ 'ਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 19-04-2026
ਫ਼ਾਜ਼ਿਲਕਾ, 18 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਦਾਜ ਦੀ ਮੰਗ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਐੱਸ ਆਈ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਰਨੈਲ ਸਿੰਘ ਪੁੱਤਰ ਰਾਮ ਸਿੰਘ ਵਾਸੀ ਫੇਸ-2, ਬਾਧਾ ਰੋਡ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਬਿਮਲਜੀਤ ਸਿੰਘ ਪੁੱਤਰ ਪਰਮਜੀਤ ਸਿੰਘ, ਪਰਮਜੀਤ ਸਿੰਘ ਪੰਮਾ ਪੁੱਤਰ ਸੁਰਜਣ ਸਿੰਘ, ਬਲਵਿੰਦਰ ਕੋਰ ਪਤਨੀ ਪਰਮਜੀਤ ਸਿੰਘ ਅਤੇ ਮਨਜਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਮਕਾਨ ਨੰਬਰ 32, ਜਲੰਧਰ ਵਲੋਂ ਵਿਆਹ ਦੀ ਮਿਥੀ ਤਾਰੀਖ਼ ਤੋਂ ਪਹਿਲਾਂ ਦਾਜ ਦੀ ਮੰਗ ਕੀਤੀ ਗਈ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਧਾਰਾ 316(2) ਬੀ.ਐਨ.ਐੱਸ ਅਤੇ 3, 4 ਡੋਅਰੀ ਪ੍ਰੋਹੀਬੀਸ਼ਨ ਐਕਟ ਦੇ ਅਧੀਨ ਮਾਮਲ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਇੰਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਲਾਧੂਕਾ ਵਲੋਂ ਬਿਜਲੀ ਮੰਤਰੀ ਦਾ ਅਰਥੀ ਫ਼ੂਕ ਮੁਜ਼ਾਹਰਾ ਅਗਲੀ ਖ਼ਬਰ ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।