19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸਫ਼ਾਈ ਸੇਵਕਾਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ, ਨਗਰ ਕੌਂਸਲ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ

ਅਜੀਤ ਡੈਸਕ 10-05-2026
ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੂਰੇ ਸੂਬੇ ਵਿਚ ਸ਼ੁਰੂ ਕੀਤੀ ਗਈ 'ਝੰਡਾ ਹੜਤਾਲ' ਚੌਥੇ ਦਿਨ ਵੀ ਜਾਰੀ ਰਹੀ | ਨਗਰ ਕੌਂਸਲ ਫ਼ਾਜ਼ਿਲਕਾ ਵਿਖੇ ਇਕੱਠੇ ਹੋਏ ਸੈਂਕੜੇ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟਾਇਆ | ਇਸ ਮੌਕੇ ਵੱਖ-ਵੱਖ ਜਨਤਕ ਜਥੇਬੰਦੀਆਂ ਪੀ.ਐੱਸ.ਯੂ, ਡੀ.ਟੀ.ਐਫ, ਐਨ.ਬੀ.ਐੱਸ ਨੇ ਵੀ ਹੜਤਾਲ ਦਾ ਪੂਰਨ ਸਮਰਥਨ ਕੀਤਾ | ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਛਿੰਦਰ ਓਏ, ਸੁਨੀਲ ਕੁਮਾਰ, ਬਲਦੇਵ ਥਾਪਰ ਅਤੇ ਬੰਟੀ ਰਾਗੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਫ਼ਾਈ ਸੇਵਕ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਸੀਵਰੇਜ ਅੰਦਰ ਵੜ ਕੇ ਸ਼ਹਿਰਾਂ ਨੂੰ ਸਾਫ਼ ਰੱਖਦੇ ਹਨ, ਪਰ ਸਰਕਾਰ ਉਨ੍ਹਾਂ ਨੂੰ ਸਿਰਫ਼ 10,000 ਰੁਪਏ ਨਿਗੂਣੀ ਤਨਖ਼ਾਹ ਦੇ ਕੇ ਉਨ੍ਹਾਂ ਦਾ ਸ਼ੋਸ਼ਣ ਕਰ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਠੇਕੇਦਾਰੀ ਸਿਸਟਮ ਮੁਕੰਮਲ ਤੌਰ 'ਤੇ ਬੰਦ ਹੋਵੇ, ਘੱਟੋ-ਘੱਟ ਤਨਖ਼ਾਹ 40,000 ਰੁਪਏ ਮਹੀਨਾ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ | ਹੜਤਾਲ ਦੇ ਸਮਰਥਨ ਵਿਚ ਪਹੁੰਚੇ ਡੈਮੋਕੇ੍ਰਟਿਕ ਟੀਚਰ ਫ਼ਰੰਟ ਦੇ ਜਨਰਲ ਸਕੱਤਰ ਮਹਿੰਦਰ ਫ਼ਾਜ਼ਿਲਕਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਧੀਰਜ ਫ਼ਾਜ਼ਿਲਕਾ ਨੇ ਕਿਹਾ ਕਿ ਸਰਕਾਰ ਵਲੋਂ ਸਰਕਾਰੀ ਅਦਾਰਿਆਂ ਨੂੰ ਵੇਚਿਆ ਜਾ ਰਿਹਾ ਹੈ ਅਤੇ ਪੱਕੀ ਭਰਤੀ ਦੀ ਥਾਂ ਕੰਟਰੈਕਟ ਸਿਸਟਮ ਲਾਗੂ ਕਰਕੇ ਮੁਲਾਜ਼ਮਾਂ ਦੇ ਹੱਕ ਖੋਹੇ ਜਾ ਰਹੇ ਹਨ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਰਾਜਨ ਮੁਹਾਰ ਸੋਨਾ, ਸਤਨਾਮ ਮੁਹਾਰ ਖੀਵਾ ਸਮੇਤ ਗੁਰਵਿੰਦਰ ਫ਼ਾਜ਼ਿਲਕਾ, ਪ੍ਰੋ.ਆਜ਼ਾਦ ਬੇਸਲ ਅਤੇ ਵੱਡੀ ਗਿਣਤੀ ਵਿਚ ਮੁਲਾਜ਼ਮ 'ਤੇ ਆਗੂ ਹਾਜ਼ਰ ਸਨ |
ਜਲਾਲਾਬਾਦ, (ਕਰਨ ਚੁਚਰਾ)-ਨਗਰ ਕੌਂਸਲ ਜਲਾਲਾਬਾਦ ਦੇ ਦਫ਼ਤਰ ਵਿਖੇ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢੀ ਗਈ ਹੜਤਾਲ ਚੌਥੇ ਦਿਨ ਵਿਚ ਦਾਖ਼ਲ ਹੋ ਗਈ ਹੈ | ਸਫ਼ਾਈ ਕਾਮਿਆਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਯੂਨੀਅਨ ਪ੍ਰਧਾਨ ਅਜੇ ਕੁਮਾਰ, ਵਾਈਸ ਪ੍ਰਧਾਨ ਰਵੀ ਕੁਮਾਰ ਅਤੇ ਕੱਚੇ ਮੁਲਾਜ਼ਮ ਪ੍ਰਧਾਨ ਸੰਨ੍ਹੀ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਕਾਮਿਆਂ ਦਾ ਨਿਗੂਣੀਆਂ ਤਨਖ਼ਾਹਾਂ ਦੇ ਕੇ ਸ਼ੋਸ਼ਣ ਕਰ ਰਹੀ ਹੈ | ਮਹਿੰਗਾਈ ਦੇ ਦੌਰ ਵਿਚ ਇੰਨੀ ਘੱਟ ਤਨਖ਼ਾਹ ਨਾਲ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਅਸੰਭਵ ਹੋ ਗਿਆ ਹੈ | ਸਫ਼ਾਈ ਕਾਮਿਆਂ ਦੇ ਇਸ ਸੰਘਰਸ਼ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਅਤੇ ਜ਼ਿਲ੍ਹਾ ਸਕੱਤਰ ਮਨਦੀਪ ਸਿੰਘ ਨੇ ਧਰਨੇ ਵਿਚ ਸ਼ਮੂਲੀਅਤ ਕਰਕੇ ਹੜਤਾਲ ਦਾ ਪੂਰਨ ਸਮਰਥਨ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਲਦੀ ਕਾਮਿਆਂ ਦੀਆਂ ਜਾਇਜ਼ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ | ਇਸ ਰੋਸ ਪ੍ਰਦਰਸ਼ਨ ਵਿਚ ਕੈਸ਼ੀਅਰ ਰੇਸ਼ਮ ਸਿੰਘ ਕਾਠਗੜ੍ਹ, ਸਲਾਹਕਾਰ ਗੁਰਬਖ਼ਸ਼ ਲਾਲ, ਵਾਇਸ ਪ੍ਰਧਾਨ ਵਿਕਾਸ ਕੁਮਾਰ, ਸੈਕਟਰੀ ਸੂਰਜ, ਜਸਵੰਤ ਸਿੰਘ, ਡਰਾਈਵਰ ਪ੍ਰਧਾਨ ਲਖਵੀਰ ਚੰਦ, ਬੂਟਾ ਸਿੰਘ, ਚਰਨਦਾਸ ਅਤੇ ਵੱਡੀ ਗਿਣਤੀ ਵਿਚ ਸਫ਼ਾਈ ਕਰਮਚਾਰੀ ਹਾਜ਼ਰ ਸਨ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕੋਈ ਫ਼ੈਸਲਾ ਨਾ ਲਿਆ ਤਾਂ ਇਹ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ |
ਪਿਛਲੀ ਖ਼ਬਰ ਆਨਲਾਈਨ ਦਵਾਈਆਂ ਦੀ ਵਿਕਰੀ 'ਤੇ ਰੋਕ ਦੀ ਮੰਗ, ਮੈਡੀਕਲ ਐਸੋਸੀਏਸ਼ਨ ਨੇ 20 ਮਈ ਨੂੰ ਹੜਤਾਲ ਦਾ ਕੀਤਾ ਐਲਾਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਗੋਰਾ ਨੇ ਸੁਖਬੀਰ ਤੋਂ ਲਿਆ ਅਸ਼ੀਰਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।