20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਹੈਰੋਇਨ ਦਾ ਨਸ਼ਾ ਕਰਦੇ 4 ਨੌਜਵਾਨਾਂ ਨੂੰ ਪੁਲਿਸ ਨੇ ਰੰਗੇ ਹੱਥੀਂ ਕੀਤਾ ਕਾਬੂ

ਅਜੀਤ ਡੈਸਕ 10-05-2026
ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ 4 ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਦੀਸ਼ ਸਿੰਘ ਨੇ ਦੱਸਿਆ ਕਿ ਬਾਧਾ ਟੀ-ਪੁਆਇੰਟ ਨੇੜੇ ਇਕ ਖੰਡਰ ਮਕਾਨ ਵਿਚ ਪਿ੍ੰਸ ਪੁੱਤਰ ਨਾਨਕ ਚੰਦ, ਵਿਕੀ ਪੁੱਤਰ ਲਾਲ ਚੰਦ ਵਾਸੀ ਨਵੀਂ ਆਬਾਦੀ ਫ਼ਾਜ਼ਿਲਕਾ, ਸੋਨੂੰ ਪੁੱਤਰ ਰਮੇਸ਼ ਕੁਮਾਰ ਵਾਸੀ ਰਾਧਾ ਸੁਆਮੀ ਕਾਲੋਨੀ ਫ਼ਾਜ਼ਿਲਕਾ, ਜਗਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਜੰਡ ਵਾਲਾ ਖਰਤਾ ਸਿਲਵਰ ਪੰਨੀ ਅਤੇ ਲਾਈਟਰ ਨਾਲ ਹੈਰੋਇਨ ਪੀ ਰਹੇ ਸੀ | ਪੁਲਿਸ ਨੇ ਮੌਕੇ ਤੋਂ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕਰਕੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਹੈਰੋਇਨ ਸਮੇਤ ਇਕ ਕਾਬੂ
ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਹੈਰੋਇਨ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਕੰਧਵਾਲਾ ਰੋਡ ਪੁਲ ਨਹਿਰ ਦੌਲਤਪੁਰਾ ਮਾਈਨਰ ਨੇੜੇ ਗਸ਼ਤ ਦੌਰਾਨ ਸੰਨ੍ਹੀ ਸਿੰਘ ਪੁੱਤਰ ਹਰੀ ਸਿੰਘ ਵਾਸੀ ਗਲੀ ਨੰਬਰ 8 ਮੈਟਰੋ ਕਾਲੋਨੀ ਅਬੋਹਰ ਨੂੰ ਸ਼ੱਕੀ ਹਾਲਤ ਵਿਚ ਕਾਬੂ ਕੀਤਾ ਗਿਆ | ਤਲਾਸ਼ੀ ਦੌਰਾਨ ਉਸ ਕੋਲੋਂ 1 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਗਵਾਈ 'ਚ ਕੌਮੀ ਲੋਕ ਅਦਾਲਤ 'ਚ 15158 ਕੇਸਾਂ ਦਾ ਨਿਪਟਾਰਾ ਅਗਲੀ ਖ਼ਬਰ ਆਨਲਾਈਨ ਦਵਾਈਆਂ ਦੀ ਵਿਕਰੀ 'ਤੇ ਰੋਕ ਦੀ ਮੰਗ, ਮੈਡੀਕਲ ਐਸੋਸੀਏਸ਼ਨ ਨੇ 20 ਮਈ ਨੂੰ ਹੜਤਾਲ ਦਾ ਕੀਤਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।