20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਖੇਤ ਵਿਚੋਂ ਤਾਰ ਚੋਰੀ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 10-05-2026
ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਖੇਤ ਵਿਚੋਂ ਤਾਰ ਚੋਰੀ ਕਰਨ ਅਤੇ ਭੰਨਤੋੜ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਹਿੰਦਰਪਾਲ ਸਿੰਘ ਪੁੱਤਰ ਉੱਤਮ ਚੰਦ ਵਾਸੀ ਡੱਬ ਵਾਲਾ ਕਲਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਦਲਜੀਤ ਸਿੰਘ ਪੁੱਤਰ ਮਹਿੰਦਰ ਸਿੰਘ, ਹਰਮੀਤ ਬਾਈ ਪਤਨੀ ਦਲਜੀਤ ਸਿੰਘ, ਹਰੋ ਬਾਈ ਪਤਨੀ ਦੇਬਾ ਸਿੰਘ, ਧੇਬਾ ਸਿੰਘ ਵਾਸੀ ਅਰਨੀਵਾਲਾ ਅਤੇ 3 ਅਣਪਛਾਤੇ ਵਿਅਕਤੀਆਂ ਨੇ ਉਸ ਦੇ ਖੇਤ ਦੇ ਖੰਭੇ ਅਤੇ ਤਾਰ ਬੰਦੀ ਤੋੜ ਕੇ ਤਾਰ ਚੋਰੀ ਕਰ ਲਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਹੈਰੋਇਨ ਦਾ ਨਸ਼ੇ ਕਰਦੇ 3 ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ ਅਗਲੀ ਖ਼ਬਰ ਹੈਰੋਇਨ ਦਾ ਨਸ਼ਾ ਕਰਦੇ 2 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।