22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਟੈਗੋਰ ਮਾਡਰਨ ਪਬਲਿਕ ਸਕੂਲ ਅਭੁੱਨ ਵਿਖੇ ਮਨਾਇਆ ਗਿਆ ਮਾਂ ਦਿਵਸ

ਅਜੀਤ ਡੈਸਕ 10-05-2026
ਫ਼ਾਜ਼ਿਲਕਾ, 9 ਮਈ (ਅਮਰਜੀਤ ਸ਼ਰਮਾ)-ਟੈਗੋਰ ਮਾਡਰਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਭੁੱਨ ਵਿਖੇ ਪ੍ਰੀ-ਪ੍ਰਾਇਮਰੀ ਅਤੇ ਸੈਕੰਡਰੀ ਵਿਭਾਗ ਵਲੋਂ 'ਮਾਂ ਦਿਵਸ' ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਮਾਂ ਦੀ ਮਹਿਮਾ ਨੂੰ ਬਹੁਤ ਹੀ ਸੁੰਦਰ ਅੰਦਾਜ਼ ਵਿਚ ਪੇਸ਼ ਕੀਤਾ ਗਿਆ, ਜਿਸ ਵਿਚ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੀਆਂ ਮਾਤਾਵਾਂ ਨੇ ਵੀ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ | ਸਮਾਗਮ ਦੌਰਾਨ ਮਾਤਾਵਾਂ ਦੇ ਮਨੋਰੰਜਨ ਲਈ ਵਿਸ਼ੇਸ਼ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿਚ 'ਮੈਜੀਕਲ ਚੇਅਰ' ਅਤੇ 'ਬੈਲੂਨ ਬੈਲੇਂਸ' ਵਰਗੀਆਂ ਖੇਡਾਂ ਖਿੱਚ ਦਾ ਕੇਂਦਰ ਰਹੀਆਂ | ਜੇਤੂ ਰਹਿਣ ਵਾਲੀਆਂ ਮਾਤਾਵਾਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਬੱਚਿਆਂ ਨੇ ਮਾਂ ਦੇ ਸਤਿਕਾਰ ਵਿਚ ਕਵਿਤਾਵਾਂ ਸੁਣਾਈਆਂ ਅਤੇ ਰੰਗਾਰੰਗ ਗਿੱਧਾ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਮਾਪਿਆਂ ਦਾ ਆਗਿਆਕਾਰੀ ਬਣਨ ਅਤੇ ਜੀਵਨ ਵਿਚ ਮਾਂ ਦੀ ਅਹਿਮੀਅਤ ਬਾਰੇ ਪ੍ਰੇਰਿਤ ਕੀਤਾ ਗਿਆ | ਸਮਾਗਮ ਵਿਚ ਸਕੂਲ ਦੇ ਚੇਅਰਮੈਨ ਅਮੀਰ ਚੰਦ, ਪਿ੍ੰਸੀਪਲ ਸ੍ਰੀਮਤੀ ਕਵਿਤਾ ਬਾਂਸਲ ਅਤੇ ਸਮੂਹ ਸਟਾਫ਼ ਵਿਸ਼ੇਸ਼ ਤੌਰ 'ਤੇ ਹਾਜ਼ਰ ਰਿਹਾ | ਪ੍ਰੋਗਰਾਮ ਦੇ ਅਖੀਰ ਵਿਚ ਪਿ੍ੰਸੀਪਲ ਕਵਿਤਾ ਬਾਂਸਲ, ਚੇਅਰਪਰਸਨ ਸ੍ਰੀਮਤੀ ਪਰਵੀਨ ਰਾਣੀ ਅਤੇ ਮੰਜੂ ਬਾਲਾ ਵਲੋਂ ਕੇਕ ਕੱਟਿਆ ਗਿਆ ਅਤੇ ਮਾਪਿਆਂ ਤੇ ਬੱਚਿਆਂ ਵਿਚ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ ਗਈ | ਅੰਤ ਵਿਚ ਬੱਚਿਆਂ ਦੇ ਸੁਨਹਿਰੀ ਭਵਿੱਖ ਦੀਆਂ ਅਸੀਸਾਂ ਦਿੰਦੇ ਹੋਏ ਸਮਾਰੋਹ ਦੀ ਸਮਾਪਤੀ ਕੀਤੀ ਗਈ |
ਪਿਛਲੀ ਖ਼ਬਰ ਪਰਮ ਸੰਤ ਬਾਬਾ ਬ੍ਰਹਮ ਦਾਸ 'ਤੇ ਵਿਧਾਇਕ ਗੋਲਡੀ ਕੰਬੋਜ ਨੇ 'ਸ਼ਹੀਦ ਊਧਮ ਸਿੰਘ ਮਾਰਗ' ਬਾਈਪਾਸ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਕੌਂਫੀ ਇੰਟਰਨੈਸ਼ਨਲ ਸਕੂਲ ਵਿਖੇ ਮਾਂ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।