22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪਰਮ ਸੰਤ ਬਾਬਾ ਬ੍ਰਹਮ ਦਾਸ 'ਤੇ ਵਿਧਾਇਕ ਗੋਲਡੀ ਕੰਬੋਜ ਨੇ 'ਸ਼ਹੀਦ ਊਧਮ ਸਿੰਘ ਮਾਰਗ' ਬਾਈਪਾਸ ਦਾ ਰੱਖਿਆ ਨੀਂਹ ਪੱਥਰ

ਜਲਾਲਾਬਾਦ ਵਿਖੇ 13.48 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਬਾਈਪਾਸ ਦਾ ਨੀਂਹ ਪੱਥਰ ਰੱਖਦੇ ਹੋਏ ਪਰਮ ਸੰਤ ਬਾਬਾ ਬ੍ਰਹਮ ਦਾਸ ਜੀ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ | ਅਜੀਤ ਤਸਵੀਰ <br/> 10-05-2026
ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਹਲਕੇ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਪਰਮ ਸੰਤ ਬਾਬਾ ਬ੍ਰਹਮ ਦਾਸ ਜੀ ਅਤੇ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ 'ਸ਼ਹੀਦ ਊਧਮ ਸਿੰਘ ਮਾਰਗ' ਬਾਈਪਾਸ ਦਾ ਨੀਂਹ ਪੱਥਰ ਰੱਖਿਆ ਗਿਆ | 8.50 ਕਿੱਲੋਮੀਟਰ ਲੰਬਾ ਇਹ ਬਾਈਪਾਸ ਲਗਭਗ 13 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ, ਜੋ ਸ਼ਹਿਰ ਦੀ ਟਰੈਫ਼ਿਕ ਸਮੱਸਿਆ ਨੂੰ ਹੱਲ ਕਰਨ ਵਿਚ ਮੀਲ ਦਾ ਪੱਥਰ ਸਾਬਤ ਹੋਵੇਗਾ | ਸਮਾਗਮ ਦੌਰਾਨ ਪਰਮ ਸੰਤ ਬਾਬਾ ਬ੍ਰਹਮ ਦਾਸ ਜੀ ਨੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਕੰਮਾਂ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਜਲਾਲਾਬਾਦ ਦੇ ਲੋਕ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਅਜਿਹਾ ਇਮਾਨਦਾਰ ਅਤੇ ਮਿਹਨਤੀ ਵਿਧਾਇਕ ਮਿਲਿਆ ਹੈ, ਜਿਸ ਨੇ ਬਹੁਤ ਥੋੜ੍ਹੇ ਸਮੇਂ ਵਿਚ ਹਲਕੇ ਦੀ ਤਸਵੀਰ ਬਦਲ ਦਿੱਤੀ ਹੈ | ਬਾਬਾ ਜੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਯੋਧਿਆਂ ਦੇ ਨਾਮ 'ਤੇ ਬਣਨ ਵਾਲੇ ਅਜਿਹੇ ਪ੍ਰੋਜੈਕਟ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣਦੇ ਹਨ | ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬਾਈਪਾਸ ਐੱਫ਼.ਐੱਫ਼. ਰੋਡ ਬੱਘੇ ਕੇ ਉਤਾੜ ਤੋਂ ਪਿੰਡ ਅਮੀਰ ਖ਼ਾਸ (ਲਾਧੂਕਾ ਡਿਸਟ੍ਰੀਬਿਊਟਰ) ਤੱਕ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਸੜਕਾਂ, ਸੀਵਰੇਜ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਕਰੋੜਾਂ ਰੁਪਏ ਖ਼ਰਚੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਕਈ ਹੋਰ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ | ਸਮਾਗਮ ਦੇ ਅੰਤ ਵਿਚ ਬਾਬਾ ਬ੍ਰਹਮ ਦਾਸ ਜੀ ਵਲੋਂ ਇਲਾਕੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ, ਆਮ ਆਦਮੀ ਪਾਰਟੀ ਦੇ ਵਰਕਰ, ਧਾਰਮਿਕ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ 'ਚ ਐੱਮ.ਐੱਡ ਵਿਦਿਆਰਥੀਆਂ ਲਈ ਲੈਕਚਰ ਕਰਵਾਇਆ ਅਗਲੀ ਖ਼ਬਰ ਟੈਗੋਰ ਮਾਡਰਨ ਪਬਲਿਕ ਸਕੂਲ ਅਭੁੱਨ ਵਿਖੇ ਮਨਾਇਆ ਗਿਆ ਮਾਂ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।