22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਮਾਂ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 10-05-2026
ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ 'ਮਦਰਸ ਡੇ' (ਮਾਂ ਦਿਵਸ) ਬੜੇ ਹੀ ਉਤਸ਼ਾਹ, ਪ੍ਰੇਮ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਇਲਾਹੀ ਬਾਣੀ ਦੇ ਨਿੱਤਨੇਮ ਨਾਲ ਹੋਈ, ਜਿਸ ਵਿਚ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੂਰੀ ਸ਼ਰਧਾ ਨਾਲ ਸ਼ਮੂਲੀਅਤ ਕੀਤੀ | ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਮਾਂ ਦੇ ਮਹੱਤਵ ਨੂੰ ਦਰਸਾਉਂਦੇ ਭਾਸ਼ਣ ਅਤੇ ਭਾਵੁਕ ਕਵਿਤਾਵਾਂ ਪੇਸ਼ ਕੀਤੀਆਂ | ਬੱਚਿਆਂ ਵਲੋਂ ਆਪਣੀਆਂ ਮਾਤਾਵਾਂ ਲਈ ਤਿਆਰ ਕੀਤੇ ਗਏ ਸੁੰਦਰ ਗ੍ਰੀਟਿੰਗ ਕਾਰਡ ਅਤੇ ਰੰਗ-ਬਿਰੰਗੇ ਪੋਸਟਰ ਸਭ ਦੇ ਖਿੱਚ ਦਾ ਕੇਂਦਰ ਰਹੇ | ਸਕੂਲ ਦੀ ਪਿ੍ੰਸੀਪਲ ਗੁਰਜੀਤ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਾਂ ਬੱਚੇ ਦੇ ਜੀਵਨ ਦੀ ਪਹਿਲੀ ਅਧਿਆਪਕ ਹੁੰਦੀ ਹੈ, ਜੋ ਸਾਨੂੰ ਜੀਵਨ ਦੀਆਂ ਮੁੱਢਲੀਆਂ ਕਦਰਾਂ-ਕੀਮਤਾਂ ਅਤੇ ਉੱਚੇ ਸੰਸਕਾਰਾਂ ਨਾਲ ਜੋੜਦੀ ਹੈ | ਸਮਾਗਮ ਦੇ ਅੰਤ ਵਿਚ ਸਮੂਹ ਮਾਤਾਵਾਂ ਦੀ ਤੰਦਰੁਸਤੀ ਅਤੇ ਲੰਬੀ ਉਮਰ ਲਈ ਅਰਦਾਸ ਕੀਤੀ ਗਈ | ਇਹ ਸਮਾਰੋਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਲਈ ਇੱਕ ਯਾਦਗਾਰ ਅਤੇ ਪੇ੍ਰਰਨਾਦਾਇਕ ਅਨੁਭਵ ਹੋ ਨਿੱਬੜਿਆ |
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 49ਵੀਂ ਅਤੇ 50ਵੀਂ ਬੱਸ ਨੂੰ ਵਿਧਾਇਕ ਗੋਲਡੀ ਕੰਬੋਜ ਨੇ ਕੀਤਾ ਰਵਾਨਾ ਅਗਲੀ ਖ਼ਬਰ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।