22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 49ਵੀਂ ਅਤੇ 50ਵੀਂ ਬੱਸ ਨੂੰ ਵਿਧਾਇਕ ਗੋਲਡੀ ਕੰਬੋਜ ਨੇ ਕੀਤਾ ਰਵਾਨਾ

ਅਜੀਤ ਡੈਸਕ 10-05-2026
ਜਲਾਲਾਬਾਦ, 9 ਮਈ (ਕਰਨ ਚੁਚਰਾ)-ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਪਿੰਡ ਚੱਕ ਪੰਨੀ ਵਾਲਾ (ਭੋਡੀਪੁਰ) ਅਤੇ ਚੱਕ ਸੋਹਣਾ ਸਾਂਦੜ (ਸਿੱਧੂ ਵਾਲਾ) ਵਿਖੇ ਸ਼ਰਧਾਲੂਆਂ ਲਈ 49ਵੀਂ ਅਤੇ 50ਵੀਂ ਤੀਰਥ ਯਾਤਰਾ ਬੱਸ ਨੂੰ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਇਕ ਵੱਡਾ ਤੋਹਫ਼ਾ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜਿਸ ਨਾਲ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਦੌਰਾਨ ਪਿੰਡ ਵਾਸੀਆਂ ਅਤੇ ਸ਼ਰਧਾਲੂਆਂ ਵਲੋਂ ਪੰਜਾਬ ਸਰਕਾਰ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਵੀ ਕੀਤਾ ਗਿਆ |
ਪਿਛਲੀ ਖ਼ਬਰ ਪਿੰਡ ਪੰਜਾਵਾ ਦੀ ਪਾਣੀ ਵਾਲੀ ਡਿੱਗੀ ਵਿਚ ਵੱਡੀ ਗਿਣਤੀ 'ਚ ਮੱਛੀਆਂ ਮਰੀਆਂ ਮਿਲੀਆਂ ਅਗਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਮਾਂ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।