01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕਿਸਾਨਾਂ 'ਤੇ ਨਾੜ ਸਾੜਨ ਦੇ ਪਰਚੇ ਕਰਨਾ ਬੰਦ ਕਰੋ ਨਹੀਂ ਤਾਂ ਹੋਵੇਗਾ ਸੰਘਰਸ਼-ਮਨਪ੍ਰੀਤ ਸਿੰਘ ਸੰਧੂ

ਅਜੀਤ ਡੈਸਕ 17-05-2026
ਜਲਾਲਾਬਾਦ,16 ਮਈ (ਜਤਿੰਦਰ ਪਾਲ ਸਿੰਘ)-ਕਿਸਾਨਾਂ 'ਤੇ ਨਾੜ ਸਾੜਨ ਦੇ ਹੋਰ ਪਰਚੇ ਬਹੁਤ ਹੀ ਗ਼ਲਤ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਨੇ ਕਰਦੇ ਹੋਏ ਕਿਹਾ ਕਿ ਕਿਸਾਨਾਂ 'ਤੇ ਪਰਚੇ ਕਰਨੇ ਬਹੁਤ ਗ਼ਲਤ ਹਨ¢ ਕਿਸਾਨਾਂ ਦੀ ਫ਼ਸਲ ਨੂੰ ਜਦੋਂ ਅੱਗ ਲੱਗਦੀ ਹੈ ਤਾਂ ਉਦੋਂ ਸਰਕਾਰ ਦੇ ਸੈਟੇਲਾਈਟ ਬੰਦ ਹੋ ਜਾਂਦੇ ਹਨ, ਕਿਸਾਨਾਂ ਨੂੰ ਹੋਈ ਨੁਕਸਾਨ ਦਾ ਮੁਆਵਜ਼ਾ ਤੱਕ ਨਹੀਂ ਦਿੱਤਾ ਜਾਂਦਾ ਅਤੇ ਜੇਕਰ ਦਿੱਤਾ ਜਾਂਦਾ ਹੈ ਤਾਂ ਬਹੁਤ ਹੀ ਨਿਗੂਣਾ ਦਿੱਤਾ ਜਾਂਦਾ ਹੈ, ਜਿਸ ਨਾਲ ਲਾਗਤ ਵੀ ਪੂਰੀ ਨਹੀਂ ਹੁੰਦੀ¢ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਹੈ ਅਤੇ ਡੀਜ਼ਲ, ਬੀਜ, ਕੀੜੇਮਾਰ ਦਵਾਈਆਂ, ਖਾਦਾਂ ਤੇ ਹੋਰ ਜ਼ਰੂਰੀ ਵਸਤਾਂ ਦੇ ਭਾਅ ਅਸਮਾਨ ਛੂਹ ਰਹੇ ਹਨ ਅਤੇ ਕਿਸਾਨਾਂ ਨੂੰ ਫ਼ਸਲ ਦਾ ਸਹੀ ਭਾਅ ਵੀ ਨਹੀਂ ਦਿੱਤਾ ਜਾ ਰਿਹਾ¢ ਪ੍ਰੇਸ਼ਾਨ ਕਿਸਾਨਾਂ ਨੂੰ ਖੇਤਾਂ ਵਿਚ ਕਣਕ ਦੀ ਫ਼ਸਲ ਤੋਂ ਬਾਅਦ , ਤੂੜੀ ਬਣਾਉਣ ਤੋਂ ਬਾਅਦ ਨਾਂ-ਮਾਤਰ ਬਚਦੀ ਪਰਾਲੀ ਨੂੰ ਅੱਗ ਲਾਉਣ ਦੇ ਪਰਚੇ ਕੀਤੇ ਜਾ ਰਹੇ ਹਨ¢ ਇੱਥੇ ਬਿਨਾਂ ਕਾਰਨ ਦੀ ਜਾਂਚ ਕੀਤੇ ਪਰਚੇ ਕਰ ਦਿੱਤੇ ਜਾਂਦੇ ਹਨ¢ ਉਨ੍ਹਾਂ ਦੱਸਿਆ ਕਿ ਕੁੱਝ ਮਾਮਲਿਆਂ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਖੇਤ ਦੇ ਕੋਲੋਂ ਲੰਘਦੇ ਕਿਸੇ ਵਿਅਕਤੀ ਵਲ਼ੋਂ ਬੀੜੀ ਪੀ ਕੇ ਖੇਤ ਸੁੱਟ ਦਿੱਤੀ ਗਈ, ਜਿਸ ਨਾਲ ਖੇਤ ਵਿਚ ਪਏ ਨਾੜ ਨੂੰ ਅੱਗ ਲੱਗ ਗਈ ਅਤੇ ਕੁੱਝ ਵਿਚ ਬਿਜਲੀ ਦੀ ਸ਼ਾਰਟ ਸਰਕਟ ਨਾਲ ਵੀ ਅੱਗ ਲੱਗੀ ਹੈ¢ ਉਨ੍ਹਾਂ ਮੰਗ ਕੀਤੀ ਕਿ ਕਿਸਾਨ ਤੇ ਪਰਚੇ ਦਰਜ਼ ਕਰਨੇ ਬੰਦ ਕਰੋਂ ਨਹੀਂ ਤਾਂ ਸਖ਼ਤ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ੁੰਮੇਵਾਰ ਪੰਜਾਬ ਸਰਕਾਰ ਹੋਵੇਗੀ¢
ਪਿਛਲੀ ਖ਼ਬਰ ਚੰਡੀਗੜ੍ਹ ਕਿਸਾਨਾਂ 'ਤੇ ਹੋਏ ਤਸ਼ੱਦਦ ਦੇ ਵਿਰੁੱਧ ਕੁਲ ਹਿੰਦ ਕਿਸਾਨ ਸਭਾ ਨੇ ਫੂਕਿਆ ਕੇਂਦਰ ਅਤੇ ਰਾਜ ਸਰਕਾਰ ਦਾ ਪੁਤਲਾ... ਅਗਲੀ ਖ਼ਬਰ ਰਾਜ ਚੋਣ ਕਮਿਸ਼ਨ ਵਲੋਂ ਰਿਸ਼ਬ ਬਾਂਸਲ ਜ਼ਿਲ੍ਹਾ ਫ਼ਾਜ਼ਿਲਕਾ ਦੇ ਚੋਣ ਆਬਜ਼ਰਵਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।