01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਚੰਡੀਗੜ੍ਹ ਕਿਸਾਨਾਂ 'ਤੇ ਹੋਏ ਤਸ਼ੱਦਦ ਦੇ ਵਿਰੁੱਧ ਕੁਲ ਹਿੰਦ ਕਿਸਾਨ ਸਭਾ ਨੇ ਫੂਕਿਆ ਕੇਂਦਰ ਅਤੇ ਰਾਜ ਸਰਕਾਰ ਦਾ ਪੁਤਲਾ

ਅਜੀਤ ਡੈਸਕ 17-05-2026
ਜਲਾਲਾਬਾਦ, 16 ਮਈ (ਜਤਿੰਦਰ ਪਾਲ ਸਿੰਘ)-ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਕਿਸਾਨਾਂ 'ਤੇ ਹੋਏ ਤਸ਼ੱਦਦ ਵਿਰੁੱਧ ਰੋਸ ਪ੍ਰਗਟ ਕਰਦੇ ਹੋਏ ਕੁਲ ਹਿੰਦ ਕਿਸਾਨ ਸਭਾ ਵਲੋਂ ਜਲਾਲਾਬਾਦ ਵਿਚ ਕੇਂਦਰ ਤੇ ਰਾਜ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ¢ ਗੱਲਬਾਤ ਕਰਦੇ ਹੋਏ ਆਗੂਆਂ ਨੇ ਦੱਸਿਆ ਕਿ ਬੀਤੇ ਕੱਲ੍ਹ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਅਤੇ ਮੰਗਾ ਮਨਾਉਣ ਲਈ ਇਕ ਲਿਖਤੀ ਮੰਗ ਪੱਤਰ ਪੰਜਾਬ ਦੇ ਰਾਜਪਾਲ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਭੇਜਿਆ ਜਾਣਾ ਸੀ¢ ਇਸ ਨੂੰ ਲੈ ਕੇ ਪੰਜਾਬ ਦੇ ਹਜ਼ਾਰਾਂ ਕਿਸਾਨ ਕੱਲ੍ਹ ਚੰਡੀਗੜ੍ਹ ਰਾਜ ਭਵਨ ਵੱਲ ਸ਼ਾਂਤਮਈ ਢੰਗ ਨਾਲ ਮਾਰਚ ਕਰਕੇ ਜਾ ਰਹੇ ਸਨ¢ ਰਸਤੇ ਵਿਚ ਉਨ੍ਹਾਂ ਨੂੰ ਰੋਕਣ ਲਈ ਕੰਡਿਆਲੀ ਤਾਰਾਂ ਦੀ ਬੈਰੀਗੇਟਿੰਗ ਕੀਤੀ ਗਈ ਸੀ¢ ਇਸ ਦੌਰਾਨ ਜਦੋਂ ਕਿਸਾਨਾਂ ਨੇ ਰਾਜ ਭਵਨ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਦੀ ਪੁਲਿਸ ਵਲੋਂ ਜਿੱਥੇ ਕਿਸਾਨ ਆਗੂਆਂ ਨੂੰ ਗਿ੍ਫ਼ਤਾਰ ਕੀਤਾ, ਉੱਥੇ ਹੀ ਬਾਕੀ ਦੇ ਕਿਸਾਨਾਂ ਉੱਪਰ ਅੱਥਰੂ ਗੈੱਸ ਦੇ ਗੋਲੇ ਧਾਗੇ ਗਏ¢ ਇਸ ਤੋਂ ਬਾਅਦ ਪੰਜਾਬ ਭਰ ਵਿਚ ਵੱਡਾ ਵਿਰੋਧ ਹੁੰਦਾ ਦੇਖ ਕੇ ਮਜਬੂਰ ਹੋ ਕੇ ਚੰਡੀਗੜ੍ਹ ਦੀ ਪੁਲਿਸ ਨੇ ਗਿ੍ਫ਼ਤਾਰ ਕੀਤੇ ਹੋਏ ਕਿਸਾਨ ਆਗੂਆਂ ਨੂੰ ਰਿਹਾਅ ਕਰਨਾ ਪਿਆ¢ ਅੱਗੇ ਇਹ ਸਾਰੇ ਹੋਏ ਘਟਨਾਕ੍ਰਮ ਤੇ ਸੰਯੁਕਤ ਕਿਸਾਨ ਮੋਰਚੇ ਨੇ ਫ਼ੈਸਲਾ ਕੀਤਾ ਸੀ ਕਿ ਉਹ ਪੰਜਾਬ ਦੇ ਪਿੰਡਾਂ ਵਿਚ ਸੂਬੇ ਦੇ ਰਾਜਪਾਲ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕਣਗੇ¢ ਇਸ ਲੜੀ ਤਹਿਤ ਅੱਜ ਜਲਾਲਾਬਾਦ ਦੇ ਪਿੰਡ ਬੱਘੇ ਕੇ ਉਤਾਰ ਵਿਖੇ ਕੁੱਲ ਹਿੰਦ ਕਿਸਾਨ ਸਭਾ ਵਲ਼ੋਂ ਕਾਮਰੇਡ ਸੁਰਿੰਦਰ ਢੰਡੀਆਂ ਸੂਬਾ ਸਕੱਤਰ ਕੁਲ ਹਿੰਦ ਕਿਸਾਨ ਸਭਾ ਦੀ ਅਗਵਾਈ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕ ਕੇ ਅਰਥੀ ਫ਼ੂਕ ਮੁਜ਼ਾਰਾ ਕੀਤਾ ਗਿਆ¢ ਇਸ ਮੌਕੇ ਗੱਲਬਾਤ ਕਰਦਿਆਂ ਕਾਮਰੇਡ ਸੁਰਿੰਦਰ ਢੰਡੀਆਂ ਨੇ ਕਿਹਾ ਕਿ ਕਿਸਾਨੀ ਪ੍ਰਤੀ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਵਿਚ ਕੋਈ ਫ਼ਰਕ ਨਹੀਂ ਉਹ ਕਿਸਾਨ, ਮਜ਼ਦੂਰ, ਮੁਲਾਜ਼ਮ, ਵਪਾਰੀ ਅਤੇ ਦੇਸ਼ ਦੀ ਜਵਾਨੀ ਦੇ ਵਿਰੁੱਧ ਹਨ¢
ਦੇਸ਼ ਦੇ ਸਮੂਹ ਵਰਗਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਟਾਕਰਾ ਕਰਨ ਲਈ ਇਕ ਪਲੇਟਫ਼ਾਰਮ 'ਤੇ ਇਕੱਠੇ ਹੋਈਏ¢ਇਸ ਮੌਕੇ ਕਰਨੈਲ ਬੱਘੇ ਕੇ, ਸੰਦੀਪ ਜੋਧਾ, ਸ਼ਰਮਾ ਢੰਡੀਆਂ ਅਤੇ ਹੋਰ ਆਗੂ 'ਤੇ ਕਿਸਾਨ ਹਾਜ਼ਰ ਸਨ¢
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਉੱਠੀ ਬਗ਼ਾਵਤ ਦੀ ਅੱਗ ਭਾਂਬੜ ਬਣਨ ਲੱਗੀ ਅਗਲੀ ਖ਼ਬਰ ਕਿਸਾਨਾਂ 'ਤੇ ਨਾੜ ਸਾੜਨ ਦੇ ਪਰਚੇ ਕਰਨਾ ਬੰਦ ਕਰੋ ਨਹੀਂ ਤਾਂ ਹੋਵੇਗਾ ਸੰਘਰਸ਼-ਮਨਪ੍ਰੀਤ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।