01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਡਬਵਾਲਾ ਕਲਾਂ ਦੇ ਅਧੀਨ ਆਉਂਦੇ ਪਿੰਡਾਂ 'ਚ ਰਾਸ਼ਟਰੀ ਡੇਂਗੂ ਦਿਵਸ ਮਨਾਇਆ

ਅਜੀਤ ਡੈਸਕ 17-05-2026
ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)-ਡਬਵਾਲਾ ਕਲਾਂ ਬਲਾਕ ਦੇ ਅਧੀਨ ਆਉਂਦੇ ਪਿੰਡਾਂ ਵਿਚ ਸਿਹਤ ਵਿਭਾਗ ਵਲੋਂ ਰਾਸ਼ਟਰੀ ਡੇਂਗੂ ਦਿਵਸ ਵੱਡੇ ਪੱਧਰ 'ਤੇ ਮਨਾਇਆ ਗਿਆ | ਇਸ ਮੌਕੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਅਤੇ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ | ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਪੰਕਜ ਚੌਹਾਨ ਦੀ ਅਗਵਾਈ ਹੇਠ ਮਲਟੀਪਰਪਜ਼ ਹੈਲਥ ਵਰਕਰਾਂ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੇ ਪਿੰਡਾਂ ਵਿਚ ਸਰਵੇ ਕੀਤਾ | ਇਸ ਦੌਰਾਨ ਖੜ੍ਹੇ ਪਾਣੀ ਵਾਲੀਆਂ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਮੱਛਰਾਂ ਦਾ ਲਾਰਵਾ ਖ਼ਤਮ ਕਰਨ ਲਈ ਐਂਟੀ-ਲਾਰਵਾ ਗਤੀਵਿਧੀਆਂ ਚਲਾਈਆਂ ਗਈਆਂ | ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਤੇਜ਼ ਬੁਖ਼ਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ ਡੇਂਗੂ ਦੇ ਮੁੱਖ ਲੱਛਣ ਹਨ | ਅਜਿਹੇ ਲੱਛਣ ਦਿਖਾਈ ਦੇਣ 'ਤੇ ਤੁਰੰਤ ਨੇੜਲੇ ਸਿਹਤ ਕੇਂਦਰ ਵਿਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖ਼ੁਦ ਇਲਾਜ ਕਰਨ ਦੀ ਬਜਾਏ ਡਾਕਟਰੀ ਸਲਾਹ ਲੈਣਾ ਬਹੁਤ ਜ਼ਰੂਰੀ ਹੈ |
ਪਿਛਲੀ ਖ਼ਬਰ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫ਼ਾਜ਼ਿਲਕਾ ਤੇ ਨਗਰ ਪੰਚਾਇਤ ਅਰਨੀਵਾਲਾ ਸ਼ੇਖ਼ ਸੁਭਾਨ ਲਈ ਹੋਣਗੀਆਂ ਚੋਣਾਂ ਅਗਲੀ ਖ਼ਬਰ ਨਸ਼ੇ ਦੀ ਹਾਲਤ 'ਚ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।