01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਗਰ ਨਿਗਮ ਅਬੋਹਰ, ਨਗਰ ਕੌਂਸਲ ਫ਼ਾਜ਼ਿਲਕਾ ਤੇ ਨਗਰ ਪੰਚਾਇਤ ਅਰਨੀਵਾਲਾ ਸ਼ੇਖ਼ ਸੁਭਾਨ ਲਈ ਹੋਣਗੀਆਂ ਚੋਣਾਂ

ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ | ਅਜੀਤ ਤਸਵੀਰ <br/> 17-05-2026
ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਆਉਂਦੀ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫ਼ਾਜ਼ਿਲਕਾ 'ਤੇ ਨਗਰ ਪੰਚਾਇਤ ਅਰਨੀਵਾਲਾ ਦੀਆਂ 26 ਮਈ 2026 ਨੂੰ ਹੋਣ ਵਾਲੀਆਂ ਚੋਣਾਂ ਲਈ ਚੌਥੇ ਦਿਨ 317 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਚੌਥੇ ਦਿਨ ਦਾਖਲ ਹੋਏ ਨਾਮਜ਼ਦਗੀ ਪੱਤਰਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿਚੋਂ ਫ਼ਾਜ਼ਿਲਕਾ ਤੋਂ 110 ਅਤੇ ਅਬੋਹਰ 169 ਅਤੇ ਅਰਨੀਵਾਲਾ ਤੋਂ 38 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ | ਇਸੇ ਤਰ੍ਹਾਂ ਤੀਜੇ ਦਿਨ 45 ਨਾਮਜ਼ਦਗੀ ਪੱਤਰ ਦਾਖਲ ਹੋਏ ਸਨ ਜੋ ਕਿ ਫ਼ਾਜ਼ਿਲਕਾ ਤੋਂ10 ਅਤੇ ਅਬੋਹਰ 26 ਅਤੇ ਅਰਨੀਵਾਲਾ ਤੋਂ 9 ਨਾਮਜ਼ਦਗੀ ਪੱਤਰ ਦਾਖਲ ਹੋਏ ਸਨ | ਇਸ ਪ੍ਰਕਾਰ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 362 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ | ਉਨ੍ਹਾਂ ਦੱਸਿਆ ਕਿ ਫ਼ਾਜ਼ਿਲਕਾ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਐੱਸ.ਡੀ.ਐਮ ਦਫ਼ਤਰ ਫ਼ਾਜ਼ਿਲਕਾ, ਅਬੋਹਰ ਵਿਖੇ ਐੱਸ.ਡੀ.ਐਮ ਦਫ਼ਤਰ ਅਬੋਹਰ ਅਤੇ ਅਰਨੀਵਾਲਾ ਵਿਖੇ ਕਮਿਊਨਿਟੀ ਹਾਲ ਅਰਨੀਵਾਲਾ ਕੇਂਦਰ ਬਣਾਏ ਗਏ ਸਨ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੰਤਿਮ ਦਿਨ ਸੀ | 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ | 19 ਮਈ ਨੂੰ ਉਮੀਦਵਾਰ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ | 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ | ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਕੁੱਲ 86 ਵਾਰਡਾਂ ਵਿਚ 189 ਪੋਲਿੰਗ ਬੂਥ ਬਣਾਏ ਗਏ ਹਨ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਅਬੋਹਰ ਵਿਚ 50 ਵਾਰਡ ਤੇ 120 ਪੋਲਿੰਗ ਬੂਥ, ਨਗਰ ਕੌਂਸਲ ਫ਼ਾਜ਼ਿਲਕਾ ਵਿਚ 25 ਵਾਰਡ ਤੇ 58 ਪੋਲਿੰਗ ਬੂਥ ਅਤੇ ਨਗਰ ਪੰਚਾਇਤ ਅਰਨੀਵਾਲਾ ਵਿਚ 11 ਵਾਰਡ 'ਤੇ 11 ਪੋਲਿੰਗ ਬੂਥ ਬਣਾਏ ਗਏ ਹਨ | ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿਚ 1,73,754 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ਜਿਨ੍ਹਾਂ ਵਿਚੋਂ 91474 ਮਰਦ ਅਤੇ 82272 ਅÏਰਤਾਂ ਜਦਕਿ 8 ਅਦਰ ਵੋਟਰ ਹਨ | ਉਨ੍ਹਾਂ ਸਾਰੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਨਗਰ ਪੰਚਾਇਤ ਅਰਨੀਵਾਲਾ ਦੀਆਂ ਚੋਣਾਂ ਲਈ ਬੀ.ਜੇ.ਪੀ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕਰਵਾਏ ਦਾਖਲ ਅਗਲੀ ਖ਼ਬਰ ਡਬਵਾਲਾ ਕਲਾਂ ਦੇ ਅਧੀਨ ਆਉਂਦੇ ਪਿੰਡਾਂ 'ਚ ਰਾਸ਼ਟਰੀ ਡੇਂਗੂ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।