02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਆਪ ਉਮੀਦਵਾਰਾਂ ਨੇ ਅਰੁਣ ਨਾਰੰਗ ਦੀ ਅਗਵਾਈ ਹੇਠ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ

ਅਬੋਹਰ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਚੋਣ ਅਧਿਕਾਰੀ ਰਵਿੰਦਰ ਸਿੰਘ ਅਰੋੜਾ ਪਾਸ ਨਾਮਜ਼ਦਗੀ ਪੱਤਰ ਦਾਖ਼ਲ ਕਰਦੇ ਹੋਏ, ਨਾਲ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਅਤੇ ਹੋਰ | ਤਸਵੀਰ-ਸੁਖਜੀਤ ਸਿੰਘ ਬਰਾੜ <br/> 17-05-2026
ਅਬੋਹਰ, 16 ਮਈ (ਸੁਖਜੀਤ ਸਿੰਘ ਬਰਾੜ)-ਨਗਰ ਨਿਗਮ ਅਬੋਹਰ ਦੀਆਂ 50 ਸੀਟਾਂ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਲੋਂ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਦੀ ਅਗਵਾਈ ਹੇਠ ਚੋਣ ਅਧਿਕਾਰੀ ਰਵਿੰਦਰ ਸਿੰਘ ਅਰੋੜਾ ਪਾਸ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ | ਇਸ ਦੌਰਾਨ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਬੋਹਰ ਦੀਆਂ ਸਾਰੀਆਂ ਸੀਟਾਂ 'ਤੇ ਚੋਣ ਲੜ ਰਹੀ ਹੈ ਅਤੇ ਇਸ ਵਾਰ ਚੋਣਾਂ 'ਚ ਆਮ ਆਦਮੀ ਪਾਰਟੀ ਹੰੂਝਾ ਫੇਰ ਜਿੱਤ ਹਾਸਲ ਕਰ ਅਬੋਹਰ ਵਿਚ ਆਪਣਾ ਬੋਰਡ ਬਣਾਏਗੀ | ਇਸ ਮੌਕੇ ਲੀਗਲ ਸੈੱਲ ਦੇ ਆਗੂ ਹਰਪ੍ਰੀਤ ਸਿੰਘ, ਰਾਜਿੰਦਰ ਕੰਬੋਜ ਅਤੇ ਉਮੀਦਵਾਰ ਹਾਜ਼ਰ ਸਨ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਵਿਧਾਇਕ ਜਾਖੜ ਦੀ ਅਗਵਾਈ ਹੇਠ ਭਾਜਪਾ ਦੇ 50 ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।