02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 17-05-2026
ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈਆਂ ਸਰਵਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਵਹੀਕਲਾਂ ਦੇ ਸਬੰਧ ਵਿਚ ਪਿੰਡ ਦਾਨੇਵਾਲਾ ਤੋਂ ਹਰੀਪੁਰਾ ਵੱਲ ਨੂੰ ਜਾ ਰਹੇ ਸੀ ਤਾਂ ਸਾਹਮਣੇ ਤੋਂ ਸੜਕ 'ਤੇ ਸੇਮ-ਨਾਲ਼ਾ ਦਾਨੇਵਾਲਾ ਕੋਲ ਇਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ | ਜਿਸ ਨੂੰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਉਸ ਕੋਲੋਂ ਬਿਨਾਂ ਪਰਮਿਟ ਦੇ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਕਾਬੂ ਕੀਤੇ ਵਿਅਕਤੀ ਨੇ ਆਪਣਾ ਨਾਮ ਸ਼ਾਮ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਦਲਮੀਰ ਖੇੜਾ ਦੱਸਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਜ਼ਮੀਨ ਦੇ ਪੱਟਨਾਮੇ 'ਚ ਦਖ਼ਲ-ਅੰਦਾਜ਼ੀ, ਧਮਕੀਆਂ ਦੇਣ ਅਤੇ ਅੱਗ ਲਗਾਉਣ ਦੀ ਕੋਸ਼ਿਸ਼ ਕਰਨ ਵਾਲੇ 9 ਵਿਅਕਤੀਆਂ ਖ਼ਿਲਾਫ਼ ਮਾ... ਅਗਲੀ ਖ਼ਬਰ ਆਪ ਉਮੀਦਵਾਰਾਂ ਨੇ ਅਰੁਣ ਨਾਰੰਗ ਦੀ ਅਗਵਾਈ ਹੇਠ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।