02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਘਰੇਲੂ ਰੰਜਸ਼ ਕਾਰਨ ਘਰ 'ਚ ਵੜ ਕੇ ਕੁੱਟਮਾਰ ਕਰਨ ਵਾਲੇ 14 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 17-05-2026
ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਘਰੇਲੂ ਰੰਜਸ਼ ਕਾਰਨ ਘਰ ਵਿਚ ਵੜ ਕੇ ਕੁੱਟਮਾਰ ਕਰਨ ਵਾਲੇ 14 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਲਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਨਵਾਂ ਕਾਵਾਂਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਵਨ ਸਿੰਘ ਪੁੱਤਰ ਫ਼ਲਕ ਸਿੰਘ, ਰਾਹੁਲ ਪੁੱਤਰ ਪਵਨ ਸਿੰਘ, ਕਿ੍ਸ਼ਨ ਸਿੰਘ ਪੁੱਤਰ ਪਵਨ ਸਿੰਘ, ਕੁਲਦੀਪ ਸਿੰਘ ਪੁੱਤਰ ਫ਼ਲਕ ਸਿੰਘ ਵਾਸੀ ਪਿੰਡ ਕਾਵਾਂਵਾਲੀ ਅਤੇ 10/15 ਅਣਪਛਾਤੇ ਵਿਅਕਤੀਆਂ ਨੇ ਘਰੇਲੂ ਰੰਜਸ਼ ਕਰਕੇ ਪਿੰਡ ਨਵਾਂ ਕਾਂਵਾਂ ਵਾਲੀ ਵਿਖੇ ਉਸ ਦੇ ਘਰ ਦਾਖਲ ਹੋ ਕੇ ਉਸ ਦੀ ਅਤੇ ਉਸ ਦੇ ਪਰਿਵਾਰ ਦੀ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਸੱਚਖੰਡ ਕਾਨਵੈਂਟ ਸਕੂਲ 'ਚ ਸਮਰ ਕੈਂਪ ਦਾ ਦੂਜਾ ਦਿਨ ਅਗਲੀ ਖ਼ਬਰ ਜ਼ਮੀਨ ਦੇ ਪੱਟਨਾਮੇ 'ਚ ਦਖ਼ਲ-ਅੰਦਾਜ਼ੀ, ਧਮਕੀਆਂ ਦੇਣ ਅਤੇ ਅੱਗ ਲਗਾਉਣ ਦੀ ਕੋਸ਼ਿਸ਼ ਕਰਨ ਵਾਲੇ 9 ਵਿਅਕਤੀਆਂ ਖ਼ਿਲਾਫ਼ ਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।