02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਬਲਾਕ ਖੂਈ ਖੇੜਾ ਦੇ ਪਿੰਡਾਂ, ਸਕੂਲਾਂ ਅਤੇ ਕਾਲਜਾਂ 'ਚ ਰਾਸ਼ਟਰੀ ਡੇਂਗੂ ਦਿਵਸ ਮੌਕੇ ਚਲਾਈ ਵਿਸ਼ੇਸ਼ ਜਾਗਰੂਕਤਾ ਮੁਹਿੰਮ

ਅਜੀਤ ਡੈਸਕ 17-05-2026
ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ.ਕਵਿਤਾ ਸਿੰਘ ਦੀ ਅਗਵਾਈ ਅਤੇ ਜ਼ਿਲ੍ਹਾ ਮਹਾਂਮਾਰੀ ਨਿਯੰਤਰਨ ਅਧਿਕਾਰੀ ਡਾ.ਸੁਨੀਤਾ ਦੀ ਨਿਗਰਾਨੀ ਹੇਠ ਕਮਿਊਨਿਟੀ ਹੈਲਥ ਸੈਂਟਰ ਖੂਈ ਖੇੜਾ ਵਿਖੇ ਰਾਸ਼ਟਰੀ ਡੇਂਗੂ ਦਿਵਸ ਵੱਡੇ ਪੱਧਰ 'ਤੇ ਮਨਾਇਆ ਗਿਆ | ਇਸ ਮੌਕੇ ਸੀ.ਐੱਚ.ਸੀ.ਖੂਈ ਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਉਪਿੰਦਰ ਸਿੰਘ ਦੀ ਅਗਵਾਈ ਵਿਚ ਬਲਾਕ ਦੇ ਸਾਰੇ ਪਿੰਡਾਂ, ਸਕੂਲਾਂ, ਕਾਲਜਾਂ ਅਤੇ ਉੱਚ-ਜੋਖਮ ਵਾਲੇ ਖੇਤਰਾਂ 'ਚ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ | ਇਸ ਮੁਹਿੰਮ ਦੌਰਾਨ ਮੈਡੀਕਲ ਅਫ਼ਸਰ ਡਾ.ਲਵਪ੍ਰੀਤ ਸਿੰਘ, ਡਾ.ਅਮਨਾ ਕੰਬੋਜ, ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ, ਸਿਹਤ ਸੁਪਰਵਾਈਜ਼ਰ ਲਖਵਿੰਦਰ ਸਿੰਘ, ਇੰਦਰਜੀਤ ਸਿੰਘ, ਰਾਜੀਵ ਜਸੂਜਾ, ਪਵਨਜੀਤ ਸਿੰਘ, ਨਰਸਿੰਗ ਸਿਸਟਰ ਸਨੇਹ, ਸੀ.ਐੱਚ.ਓ.ਸਤਪਾਲ, ਸੁਧੀਰ ਕੁਮਾਰ, ਅਰਵਿੰਦ ਕੁਮਾਰ ਸਮੇਤ ਸਮੁੱਚਾ ਸਿਹਤ ਸਟਾਫ਼, ਆਸ਼ਾ ਵਰਕਰਾਂ, ਨਰਸਿੰਗ ਸਕੂਲ ਦੇ ਵਿਦਿਆਰਥੀ ਅਤੇ ਪਿੰਡ ਵਾਸੀ ਹਾਜ਼ਰ ਸਨ | ਐੱਸ.ਐਮ.ਓ.ਡਾ.ਉਪਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਵੇਂ ਡੇਂਗੂ ਇਕ ਗੰਭੀਰ ਬਿਮਾਰੀ ਹੈ, ਪਰ ਸਮੇਂ ਸਿਰ ਜ਼ਰੂਰੀ ਸਾਵਧਾਨੀਆਂ ਅਪਣਾ ਕੇ ਇਸ ਤੋਂ ਪੂਰੀ ਤਰ੍ਹਾਂ ਬਚਿਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਸਕੂਲਾਂ-ਕਾਲਜਾਂ ਵਿਚ ਵਿਦਿਆਰਥੀਆਂ ਨੂੰ ਡੇਂਗੂ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਗਈ ਹੈ, ਤਾਂ ਜੋ ਉਹ ਆਪਣੇ ਪਰਿਵਾਰਾਂ ਅਤੇ ਆਂਢ-ਗੁਆਂਢ ਨੂੰ ਵੀ ਸੁਚੇਤ ਕਰ ਸਕਣ | ਮੈਡੀਕਲ ਅਫ਼ਸਰ ਡਾ.ਲਵਪ੍ਰੀਤ ਸਿੰਘ ਨੇ ਦੱਸਿਆ ਕਿ ਡੇਂਗੂ ਫੈਲਾਉਣ ਵਾਲਾ ਮੱਛਰ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ | ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਹਤ ਸੁਪਰਵਾਈਜ਼ਰਾਂ ਦੀ ਨਿਗਰਾਨੀ ਹੇਠ ਸਿਹਤ ਕਰਮਚਾਰੀਆਂ ਨੇ ਪਿੰਡਾਂ ਵਿਚ ਜਾਗਰੂਕਤਾ ਰੈਲੀਆਂ ਕੱਢੀਆਂ ਅਤੇ ਪੈਂਫਲੇਟ ਵੰਡੇ | ਅਖੀਰ ਵਿਚ ਸਿਹਤ ਵਿਭਾਗ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਰੱਖ ਕੇ ਇਸ ਮੁਹਿੰਮ ਵਿਚ ਵਿਭਾਗ ਦਾ ਸਹਿਯੋਗ ਕਰਨ |
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਮੀਰਾ ਨਰਸਿੰਗ ਕਾਲਜ ਵਿਖੇ ਰਾਸ਼ਟਰੀ ਡੇਂਗੂ ਦਿਵਸ ਮੌਕੇ ਬਲਾਕ ਪੱਧਰੀ ਸਮਾਗਮ ਕਰਵਾਇਆ ਅਗਲੀ ਖ਼ਬਰ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਵਿਖੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਡੇਂਗੂ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।