02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਿਹਤ ਵਿਭਾਗ ਵਲੋਂ ਮੀਰਾ ਨਰਸਿੰਗ ਕਾਲਜ ਵਿਖੇ ਰਾਸ਼ਟਰੀ ਡੇਂਗੂ ਦਿਵਸ ਮੌਕੇ ਬਲਾਕ ਪੱਧਰੀ ਸਮਾਗਮ ਕਰਵਾਇਆ

ਅਜੀਤ ਡੈਸਕ 17-05-2026
ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਡਾ.ਸੁਰੇਸ਼ ਕੰਬੋਜ ਦੀ ਦੇਖ-ਰੇਖ ਹੇਠ ਮੀਰਾ ਨਰਸਿੰਗ ਕਾਲਜ ਅਬੋਹਰ ਵਿਖੇ ਬਲਾਕ ਪੱਧਰੀ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਕਾਲਜ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਨੋਡਲ ਅਫ਼ਸਰ ਡਾ.ਸੁਬੀਨ ਇੰਦਰ ਕੌਰ ਅਤੇ ਸਿਹਤ ਕਰਮਚਾਰੀਆਂ ਨੂੰ ਗੁਲਦਸਤੇ ਭੇਟ ਕਰਕੇ ਕੀਤੀ ਗਈ | ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ, ਐਨ.ਵੀ.ਬੀ.ਡੀ.ਸੀ.ਪੀ. ਬਰਾਂਚ ਅਬੋਹਰ ਦੇ ਇੰਚਾਰਜ ਟਹਿਲ ਸਿੰਘ, ਹੈਲਥ ਵਰਕਰ ਜਗਦੀਸ਼ ਕੁਮਾਰ, ਅਮਨਦੀਪ ਸਿੰਘ, ਕਾਲਜ ਪਿ੍ੰਸੀਪਲ ਡਾ.ਰਾਮ ਸਰੂਪ ਸ਼ਰਮਾ, ਵਾਈਸ ਪਿ੍ੰਸੀਪਲ ਰਹੀਸ਼ ਸਮੇਤ ਸਮੂਹ ਸਟਾਫ਼ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ | ਸਮਾਗਮ ਨੂੰ ਸੰਬੋਧਨ ਕਰਦਿਆਂ ਨੋਡਲ ਅਫ਼ਸਰ ਡਾ.ਸੁਬੀਨ ਇੰਦਰ ਕੌਰ ਨੇ ਦੱਸਿਆ ਕਿ ਇਸ ਵਾਰ ਇਹ ਦਿਵਸ ਡੇਂਗੂ ਨਿਯੰਤਰਨ ਲਈ ਸਮੂਹਿਕ ਭਾਗੀਦਾਰੀ ਜਾਂਚ ਕਰੋ, ਸਾਫ਼ ਕਰੋ ਅਤੇ ਢਕੋ ਦੀ ਵਿਸ਼ੇਸ਼ ਥੀਮ ਤਹਿਤ ਮਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਮੂਹਿਕ ਭਾਗੀਦਾਰੀ ਅਤੇ ਲੋਕ-ਜਾਗਰੂਕਤਾ ਹੀ ਡੇਂਗੂ ਵਰਗੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਦਾ ਸਭ ਤੋਂ ਕਾਰਗਰ ਹਥਿਆਰ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਡੇਂਗੂ ਦੇ ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬਿਮਾਰੀ ਸੰਕਰਮਿਤ ਮਾਦਾ ਮੱਛਰ 'ਏਡਜ਼ ਏਜਿਪਟੀ' ਅਤੇ 'ਏਡਜ਼ ਐਲਬੋਪਿਕਟਸ' ਦੇ ਕੱਟਣ ਨਾਲ ਫੈਲਦੀ ਹੈ | ਅਖੀਰ ਵਿਚ ਕਾਲਜ ਦੇ ਪਿ੍ੰਸੀਪਲ ਡਾ.ਰਾਮ ਸਰੂਪ ਸ਼ਰਮਾ ਨੇ ਸਿਹਤ ਵਿਭਾਗ ਦੀ ਇਸ ਪਹਿਲਕਦਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਰਸਿੰਗ ਵਿਦਿਆਰਥੀਆਂ ਰਾਹੀਂ ਸਮਾਜ ਵਿਚ ਜਾਗਰੂਕਤਾ ਫੈਲਾਉਣ ਦੇ ਅਜਿਹੇ ਯਤਨ ਬਹੁਤ ਸ਼ਲਾਘਾਯੋਗ ਹਨ |
ਪਿਛਲੀ ਖ਼ਬਰ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਜ਼ਿਲੇ੍ਹ 'ਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-ਜ਼ਿਲ੍ਹਾ ਚੋਣ ਅਫ਼ਸਰ... ਅਗਲੀ ਖ਼ਬਰ ਬਲਾਕ ਖੂਈ ਖੇੜਾ ਦੇ ਪਿੰਡਾਂ, ਸਕੂਲਾਂ ਅਤੇ ਕਾਲਜਾਂ 'ਚ ਰਾਸ਼ਟਰੀ ਡੇਂਗੂ ਦਿਵਸ ਮੌਕੇ ਚਲਾਈ ਵਿਸ਼ੇਸ਼ ਜਾਗਰੂਕਤਾ ਮੁਹਿੰਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।