02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਜ਼ਿਲ੍ਹੇ ਵਿਚ ਚੋਣ ਆਬਜ਼ਰਵਰ ਨਿਯੁਕਤ

ਅਜੀਤ ਡੈਸਕ 17-05-2026
ਫ਼ਿਰੋਜ਼ਪੁਰ, 16 ਮਈ(ਸੁਖਵਿੰਦਰ ਸਿੰਘ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ/ਪੰਚਾਇਤ ਦੀਆਂ ਚੋਣਾਂ ਨੂੰ ਨਿਰਪੱਖ 'ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਫ਼ਿਰੋਜ਼ਪੁਰ ਜ਼ਿਲ੍ਹੇ ਲਈ ਸੁਖਪ੍ਰੀਤ ਸਿੰਘ ਸੰਧੂ ਪੀ.ਸੀ.ਐੱਸ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦਿੱਤੀ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਨੂੰ ਸੁਰੱਖਿਅਤ ਅਤੇ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਉਕਤ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨਾਲ ਸੁਪਰਡੰਟ ਨਗਰ ਕੌਂਸਲ ਸੁਖਪਾਲ ਸਿੰਘ ਨੂੰ ਬਤੌਰ ਲਾਇਜਨ ਅਫ਼ਸਰ ਲਗਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਚੋਣ ਆਬਜ਼ਰਵਰ ਵਲੋਂ ਚੋਣਾਂ ਸਬੰਧੀ ਹੋ ਰਹੀ ਹਰ ਕਾਰਵਾਈ 'ਤੇ ਪੂਰੀ ਨਜ਼ਰ ਰੱਖੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਾਰੀਆਂ ਪ੍ਰਕਿਰਿਆਵਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ ਹੀ ਹੋ ਰਹੀਆਂ ਹੋਣ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਚੋਣਾਂ ਸਬੰਧੀ ਕੋਈ ਸ਼ਿਕਾਇਤ ਜਾਂ ਕੋਈ ਦਿੱਕਤ ਹੋਵੇ ਤਾਂ ਉਹ ਚੋਣ ਆਬਜ਼ਰਵਰ ਸੁਖਪ੍ਰੀਤ ਸਿੰਘ ਸੰਧੂ ਪੀ.ਸੀ.ਐੱਸ ਨਾਲ ਉਨ੍ਹਾਂ ਦੇ ਲਾਇਜਨ ਅਫ਼ਸਰ ਸੁਖਪਾਲ ਸਿੰਘ ਨੂੰ ਸੰਪਰਕ ਕਰ ਸਕਦੇ ਹਨ | ਚੋਣਾਂ ਦੌਰਾਨ ਇਨ੍ਹਾਂ ਨੂੰ ਮਿਲਣ ਦਾ ਸਥਾਨ ਸਰਕਟ ਹਾਊਸ ਫ਼ਿਰੋਜ਼ਪੁਰ ਹੋਵੇਗਾ |
ਪਿਛਲੀ ਖ਼ਬਰ ਜਪਨੀਤ ਕੌਰ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿਚ ਜ਼ਿਲ੍ਹੇ 'ਚੋਂ ਚੌਥਾ ਅਤੇ ਸੂਬੇ 'ਚੋਂ 14ਵਾਂ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਜ਼ਿਲੇ੍ਹ 'ਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-ਜ਼ਿਲ੍ਹਾ ਚੋਣ ਅਫ਼ਸਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।