03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਜਪਨੀਤ ਕੌਰ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿਚ ਜ਼ਿਲ੍ਹੇ 'ਚੋਂ ਚੌਥਾ ਅਤੇ ਸੂਬੇ 'ਚੋਂ 14ਵਾਂ ਸਥਾਨ ਕੀਤਾ ਹਾਸਿਲ

ਅਜੀਤ ਡੈਸਕ 17-05-2026
ਮੱਖੂ, 16 ਮਈ(ਵਰਿੰਦਰ ਮਨਚੰਦਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਕਿੰਡਰਗਾਰਟਨ ਸਕੂਲ ਦੀ ਵਿਦਿਆਰਥਣ ਜਪਨੀਤ ਕੌਰ ਨੇ 97.4 ਫ਼ੀਸਦੀ ਅੰਕ ਹਾਸਲ ਕਰਕੇ ਫ਼ਿਰੋਜ਼ਪੁਰ ਜ਼ਿਲੇ੍ਹ ਵਿਚ ਮੈਰਿਟ 'ਚ ਚੌਥਾ ਅਤੇ ਸੂਬੇ 'ਚੋਂ 14ਵਾਂ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ | ਵਿਦਿਆਰਥਣ ਜਪਨੀਤ ਕੌਰ ਦੀ ਇਸ ਕਾਮਯਾਬੀ 'ਤੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਪਰਿਵਾਰ ਵਿਚ ਖ਼ੁਸ਼ੀ ਦਾ ਮਾਹੌਲ ਹੈ | ਜਪਨੀਤ ਕੌਰ ਨੇ ਆਪਣੀ ਇਸ ਕਾਮਯਾਬੀ ਦਾ ਸਿਹਰਾ ਆਪਣੇ ਮਾਤਾ-ਪਿਤਾ, ਅਧਿਆਪਕਾਂ ਅਤੇ ਆਪਣੀ ਸਖ਼ਤ ਮਿਹਨਤ ਨੂੰ ਦਿੱਤਾ ਹੈ | ਜਪਨੀਤ ਕੌਰ ਭਵਿੱਖ ਵਿਚ ਡਾਕਟਰ ਬਣਨਾ ਚਾਹੁੰਦੀ ਹੈ | ਸਕੂਲ ਦੇ ਪ੍ਰਬੰਧਕਾਂ ਅਤੇ ਸਟਾਫ਼ ਨੇ ਜਪਨੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਦੀ ਮਿਹਨਤ ਅਤੇ ਲਗਨ ਤੋਂ ਬਾਕੀ ਵਿਦਿਆਰਥੀਆਂ ਨੂੰ ਵੀ ਪੇ੍ਰਰਨਾ ਲੈਣੀ ਚਾਹੀਦੀ ਹੈ | ਪਰਿਵਾਰਕ ਮੈਂਬਰਾਂ ਨੇ ਵੀ ਆਪਣੀ ਧੀ ਦੀ ਇਸ ਉਪਲਬਧੀ 'ਤੇ ਮਾਣ ਪ੍ਰਗਟ ਕਰਦਿਆਂ ਉਸ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ |
ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਜ਼ੀਰਾ ਵਲੋਂ ਵਿਧਾਇਕ ਨਰੇਸ਼ ਕਟਾਰੀਆ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਜ਼ਿਲ੍ਹੇ ਵਿਚ ਚੋਣ ਆਬਜ਼ਰਵਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।