03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 17-05-2026
ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਦੀ ਤਲਾਸ਼ ਦੇ ਸਬੰਧ ਵਿਚ ਭਾਰਤ ਮਾਲਾ ਰੋਡ ਸੀਡ ਫਾਰਮ ਪੱਕਾ ਦੇ ਪਿਛਲੇ ਪਾਸੇ ਪੁੱਜੀ ਤਾਂ ਇਕ ਨੌਜਵਾਨ ਸਾਹਮਣੇ ਤੋਂ ਆਉਂਦਾ ਦਿਖਾਈ ਦਿੱਤਾ | ਪੁਲਿਸ ਪਾਰਟੀ ਨੇ ਰੋਕ ਕੇ ਨਾਮ ਪਤਾ ਪੁੱਛ ਕੇ ਤਲਾਸ਼ੀ ਕੀਤੀ ਤਾਂ ਉਸ ਕੋਲੋਂ 13 ਗਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਰਣਦੀਪ ਸਿੰਘ ਉਰਫ਼ ਵਿਕੀ ਪੁੱਤਰ ਗੁਲਜ਼ਾਰ ਸਿੰਘ ਵਾਸੀ ਗਲੀ ਨੰਬਰ 5 ਪੰਜਪੀਰ ਟਿੱਬਾ ਅਬੋਹਰ ਵਜੋਂ ਹੋਈ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਗਰ ਪੰਚਾਇਤ ਅਰਨੀਵਾਲਾ ਦੇ 11 ਵਾਰਡਾਂ ਲਈ ਕਾਂਗਰਸੀ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ ਅਗਲੀ ਖ਼ਬਰ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।