03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸ਼ਿਵਾਲਿਕ ਪਬਲਿਕ ਸਕੂਲ ਵਿਖੇ 'ਸਾਲਾਨਾ ਇਨਾਮ ਵੰਡ ਸਮਾਰੋਹ' ਅਤੇ 'ਮਦਰਜ਼ ਡੇ' ਮਨਾਇਆ

ਅਜੀਤ ਡੈਸਕ 17-05-2026
ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)-ਆਲਮ ਸ਼ਾਹ ਰੋਡ 'ਤੇ ਸਥਿਤ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ 'ਮਦਰਜ਼ ਡੇ' ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਰੋਹ ਦੌਰਾਨ ਅਕਾਦਮਿਕ ਸੈਸ਼ਨ 2025-26 ਦੀਆਂ ਸਾਲਾਨਾ ਪ੍ਰੀਖਿਆਵਾਂ ਵਿਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਬੱਚਿਆਂ ਦੀਆਂ ਮਾਤਾਵਾਂ ਨੂੰ ਵੀ ਸਨਮਾਨ ਪੱਤਰ ਦਿੱਤੇ ਗਏ | ਸਮਾਰੋਹ ਨੂੰ ਹੋਰ ਦਿਲਚਸਪ ਬਣਾਉਣ ਲਈ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਤਾਵਾਂ ਦੇ ਸਾਂਝੇ ਖੇਡ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਕੁੱਲ ਚਾਰ ਰਾਊਾਡ ਹੋਏ ਜਿਸ ਵਿਚ ਮਿਊਜ਼ੀਕਲ ਚੇਅਰ, ਕੁਇਜ਼, ਬੱਚਿਆਂ ਅਤੇ ਮਾਵਾਂ ਦੀਆਂ ਆਦਤਾਂ ਬਾਰੇ ਸਵਾਲ-ਜਵਾਬ ਅਤੇ ਅੱਖਾਂ ਬੰਦ ਕਰਕੇ ਛੂਹ ਕੇ ਆਪਣੀ ਮਾਂ ਨੂੰ ਪਛਾਣਨ ਵਰਗੀਆਂ ਰੋਚਕ ਖੇਡਾਂ ਸ਼ਾਮਲ ਸਨ | ਇਨ੍ਹਾਂ ਮੁਕਾਬਲਿਆਂ ਵਿਚੋਂ ਦਸਵੀਂ ਜਮਾਤ ਦੇ ਵਿਦਿਆਰਥੀ ਅਰਮਾਨ ਅਤੇ ਉਸ ਦੀ ਮਾਤਾ ਸ਼੍ਰੀਮਤੀ ਮੰਜੂ ਰਾਣੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਹਾਸਲ ਕੀਤੀ | ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਸੁਨੀਤਾ ਛਾਬੜਾ ਨੇ ਬੱਚਿਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਹਮੇਸ਼ਾ ਆਪਣੇ ਮਾਤਾ-ਪਿਤਾ ਦਾ ਆਦਰ-ਸਤਿਕਾਰ ਕਰਨ ਦੀ ਪ੍ਰੇਰਨਾ ਦਿੱਤੀ | ਸਕੂਲ ਪ੍ਰਬੰਧਕ ਸ਼੍ਰੀਮਤੀ ਰਿਚਾ ਪ੍ਰਣਾਮੀ ਨੇ ਵੀ ਬੱਚਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਾਤਾ-ਪਿਤਾ ਸਾਡੇ ਲਈ ਰੱਬ ਦੇ ਬਰਾਬਰ ਹਨ ਅਤੇ ਸਾਨੂੰ ਹਮੇਸ਼ਾ ਉਨ੍ਹਾਂ ਦਾ ਸਨਮਾਨ ਕਰਨਾ ਚਾਹੀਦਾ ਹੈ | ਇਸੇ ਤਰ੍ਹਾਂ ਸਕੂਲ ਦੇ ਚੇਅਰਮੈਨ ਵਿਜੇ ਮੋਂਗਾ ਨੇ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਪ੍ਰਮਾਤਮਾ ਖ਼ੁਦ ਧਰਤੀ 'ਤੇ ਨਹੀਂ ਆ ਸਕਦਾ, ਇਸ ਲਈ ਉਸ ਨੇ ਮਾਤਾ-ਪਿਤਾ ਦੇ ਰੂਪ ਵਿਚ ਸਾਨੂੰ ਆਸ਼ੀਰਵਾਦ ਦਿੱਤਾ ਹੈ | ਸਾਨੂੰ ਹਮੇਸ਼ਾ ਉਨ੍ਹਾਂ ਦੇ ਦੱਸੇ ਹੋਏ ਨੇਕ ਰਸਤੇ 'ਤੇ ਚੱਲਣਾ ਚਾਹੀਦਾ ਹੈ | ਪ੍ਰੋਗਰਾਮ ਦੇ ਅਖੀਰ ਵਿਚ ਆਏ ਹੋਏ ਮਹਿਮਾਨਾਂ, ਮਾਤਾਵਾਂ ਅਤੇ ਬੱਚਿਆਂ ਲਈ ਰਿਫਰੈਸ਼ਮੈਂਟ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ |
ਪਿਛਲੀ ਖ਼ਬਰ ਕੈਨੇਡਾ ਵਿਚ ਅਗਵਾ ਤੇ ਜਬਰੀ ਵਸੂਲੀ ਮਾਮਲੇ 'ਚ ਚਾਰ ਭਾਰਤੀ ਮੂਲ ਦੇ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਨਵਯੁਗ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।