14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨਗਰ ਪੰਚਾਇਤ ਅਰਨੀਵਾਲਾ ਚੋਣਾਂ ਲਈ ਭਾਜਪਾ ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ ਵਲੋਂ 12 ਨੁਕਾਤੀ ਚੋਣ ਮਨੋਰਥ ਪੱਤਰ ਜਾਰੀ

ਅਜੀਤ ਡੈਸਕ 23-05-2026
ਮੰਡੀ ਅਰਨੀਵਾਲਾ, 22 ਮਈ (ਨਿਸ਼ਾਨ ਸਿੰਘ ਮੋਹਲ਼ਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਵਲੋਂ ਨਗਰ ਪੰਚਾਇਤ ਅਰਨੀਵਾਲਾ ਦੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਦਾ 12 ਨੁਕਾਤੀ ਵਿਕਾਸ ਰੋਡ ਮੈਪ ਜਾਰੀ ਕੀਤਾ ਗਿਆ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਭਾਜਪਾ ਅਰਨੀਵਾਲਾ ਮੰਡੀ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ | ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਵਿਚ ਬੁਨਿਆਦੀ ਢਾਂਚੇ ਅਤੇ ਆਵਾਜਾਈ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ | ਭਾਜਪਾ ਨੇ ਵਾਅਦਾ ਕੀਤਾ ਹੈ ਕਿ ਲਾਲ ਲਕੀਰ ਦੇ ਅੰਦਰ ਆਉਂਦੀਆਂ ਦੁਕਾਨਾਂ ਦੀ ਰਜਿਸਟਰੀ ਪਹਿਲ ਦੇ ਆਧਾਰ 'ਤੇ ਕਰਵਾਈ ਜਾਵੇਗੀ, ਆਟੋ ਚਾਲਕਾਂ ਲਈ ਪੱਕਾ ਅੱਡਾ ਬਣਾਇਆ ਜਾਵੇਗਾ ਅਤੇ ਟਰੈਫ਼ਿਕ ਦੀ ਸਮੱਸਿਆ ਨੂੰ ਘੱਟ ਕਰਨ ਲਈ ਮੁੱਖ ਬਾਜ਼ਾਰਾਂ ਦੇ ਨੇੜੇ ਗੱਡੀਆਂ ਤੇ ਮੋਟਰਸਾਈਕਲਾਂ ਲਈ ਖ਼ਾਸ ਪਾਰਕਿੰਗ ਜ਼ੋਨ ਸਥਾਪਿਤ ਕੀਤੇ ਜਾਣਗੇ | ਮੰਡੀ ਦੇ ਪਾਣੀ ਦੀ ਨਿਕਾਸੀ, ਸਫ਼ਾਈ ਅਤੇ ਵਾਤਾਵਰਨ ਸੁਧਾਰ ਦੇ ਮੁੱਦੇ 'ਤੇ ਬੋਲਦਿਆਂ ਕਾਕਾ ਕੰਬੋਜ ਨੇ ਕਿਹਾ ਕਿ ਮੀਂਹ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਆਧੁਨਿਕ ਡਰੇਨੇਜ ਸਿਸਟਮ ਲਾਗੂ ਕੀਤਾ ਜਾਵੇਗਾ ਤਾਂ ਜੋ ਗਲੀਆਂ ਅਤੇ ਮੰਡੀ ਵਿਚ ਪਾਣੀ ਖੜ੍ਹਨ ਦੀ ਸਮੱਸਿਆ ਹਮੇਸ਼ਾ ਲਈ ਖ਼ਤਮ ਹੋ ਸਕੇ | ਇਸ ਤੋਂ ਇਲਾਵਾ ਛੱਪੜ ਦੀ ਸਫ਼ਾਈ ਅਤੇ ਸੁੰਦਰਤਾ ਲਈ ਨਵੀਂ ਤਕਨੀਕ ਦੀ ਵਰਤੋਂ ਕੀਤੀ ਜਾਵੇਗੀ | 'ਹਰ ਘਰ ਜਲ ਯੋਜਨਾ' ਤਹਿਤ ਹਰ ਵਾਰਡ ਅਤੇ ਹਰ ਘਰ ਤੱਕ ਸਾਫ਼ ਤੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਅਤੇ ਬਾਜ਼ਾਰਾਂ ਤੇ ਸਾਂਝੀਆਂ ਥਾਵਾਂ 'ਤੇ ਮਰਦਾਂ ਅਤੇ ਅÏਰਤਾਂ ਲਈ ਸਾਫ਼-ਸੁਥਰੇ ਪਬਲਿਕ ਟਾਇਲਟ ਬਣਾਏ ਜਾਣਗੇ | ਸਿਹਤ, ਸੁਰੱਖਿਆ ਅਤੇ ਸਿੱਖਿਆ ਨਾਲ ਜੁੜੇ ਪ੍ਰੋਗਰਾਮਾਂ ਤਹਿਤ ਹਸਪਤਾਲ ਵਿਚ 24 ਘੰਟੇ ਐਮਰਜੈਂਸੀ ਸੇਵਾਵਾਂ ਸ਼ੁਰੂ ਕਰਵਾਉਣ, ਫਾਇਰ ਬਿ੍ਗੇਡ ਦਾ ਪ੍ਰਬੰਧ ਕਰਨ, ਵਾਈ-ਫਾਈ ਅਤੇ ਆਧੁਨਿਕ ਕਿਤਾਬਾਂ ਨਾਲ ਲੈਸ ਡਿਜੀਟਲ ਲਾਇਬ੍ਰੇਰੀ ਬਣਾਉਣ ਦਾ ਵਾਅਦਾ ਵੀ ਕੀਤਾ ਗਿਆ ਹੈ | ਇਸ ਦੇ ਨਾਲ ਹੀ ਨੌਜਵਾਨਾਂ ਲਈ ਆਧੁਨਿਕ ਖੇਡ ਸਟੇਡੀਅਮ ਅਤੇ ਬਜ਼ੁਰਗਾਂ ਲਈ ਸੁੰਦਰ ਪਾਰਕ ਤੇ ਓਪਨ ਜਿੰਮ ਬਣਾਉਣ ਦੀ ਗੱਲ ਆਖੀ ਗਈ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਮੰਡਲ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਅÏਲਖ, ਜ਼ਿਲ੍ਹਾ ਮੋਰਚਾ ਪ੍ਰਧਾਨ ਰਾਣਾ ਗੁਰਜੀਤ ਸਿੰਘ ਸੰਧੂ ਕੰਧ ਵਾਲਾ, ਛਿੰਦਰਪਾਲ ਸਿੰਘ, ਗੁਰਚਰਨ ਸਿੰਘ, ਲਵਿਸ਼ ਸ਼ਰਮਾ, ਰਜਿੰਦਰ ਸ਼ਰਮਾ, ਬਲਜੀਤ ਸਿੰਘ ਅਤੇ ਹੋਰ ਵੀ ਵੱਡੀ ਗਿਣਤੀ ਵਿਚ ਸਮਰਥਕ ਅਤੇ ਪਾਰਟੀ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਸਫ਼ਾਈ ਸੇਵਕਾਂ ਦੇ ਵਿਚਕਾਰ ਪਹੁੰਚ ਕੇ ਖ਼ਤਮ ਕਰਵਾਈ ਹੜਤਾਲ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਲੋਕ ਪੁੱਛ ਰਹੇ ਹਨ ਕੰਮਾਂ ਦਾ ਹਿਸਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।