14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾ ਸਬੰਧੀ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਅਜੀਤ ਡੈਸਕ 23-05-2026
ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ, ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫ਼ਾਜ਼ਿਲਕਾ ਅਤੇ ਨਗਰ ਪੰਚਾਇਤ ਅਰਨੀ ਵਾਲਾ ਸ਼ੇਖ਼ ਸੁਭਾਨ ਦੀ ਹਦੂਦ ਅੰਦਰ ਨਗਰ ਨਿਗਮ, ਨਗਰ ਕੌਂਸਲ, ਨਗਰ ਪੰਚਾਇਤ-2026 ਦੀ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਆਏ ਬਾਹਰਲੇ ਵਿਅਕਤੀਆਂ, ਰਿਸ਼ਤੇਦਾਰਾਂ ਅਤੇ ਸਮਰਥਕਾਂ ਨੂੰ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਤੁਰੰਤ ਬਾਅਦ ਚਲੇ ਜਾਣ ਅਤੇ ਪੋਲਿੰਗ ਖ਼ਤਮ ਹੋਣ ਤੱਕ ਨਗਰ ਨਿਗਮ , ਨਗਰ ਕੌਂਸਲ ਚੋਣਾ ਦੇ ਅਧਿਕਾਰ ਖੇਤਰ ਵਿਚ ਦਾਖਲ ਨਾ ਹੋਣ ਦਾ ਹੁਕਮ ਜਾਰੀ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿਚ ਨਗਰ ਨਿਗਮ, ਨਗਰ ਕੌਂਸਲ, ਨਗਰ ਪੰਚਾਇਤਾਂ ਚੋਣਾ- 26 ਮਈ ਨੂੰ ਹੋਣ ਜਾ ਰਹੀਆਂ ਹਨ | ਇਸ ਸਬੰਧੀ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੇ ਸੈਕਸ਼ਨ 110 ਤਹਿਤ 48 ਵਿਚ ਕੀਤੀ ਗਈ ਵਿਵਸਥਾ ਅਨੁਸਾਰ ਚੋਣਾ ਸਮਾਪਤ ਹੋਣ ਤੋਂ 48 ਘੰਟੇ ਪਹਿਲਾਂ ਕੋਈ ਵੀ ਪਬਲਿਕ ਮੀਟਿੰਗ ਨਹੀਂ ਕੀਤੀ ਜਾਵੇਗੀ | ਚੋਣਾ ਨੂੰ ਅਮਨ ਅਮਾਨ ਤੇ ਪਾਰਦਰਸ਼ਤਾ ਨਾਲ ਨੇਪਰੇ ਚੜ੍ਹਾਉਣ ਲਈ ਬਾਹਰੋਂ ਆਏ ਵਿਅਕਤੀਆਂ ਦਾ ਚੋਣ ਪ੍ਰਕਿਰਿਆ ਵਿਚ ਵਿਘਨ ਨਾ ਪਾਉਣ ਲਈ ਢੁਕਵੇਂ ਕਦਮ ਚੁੱਕੇ ਜਾਣੇ ਜ਼ਰੂਰੀ ਹਨ | ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਬਾਹਰੇ ਆਏ ਵਿਅਕਤੀ ਅਣਅਧਿਕਾਰਤ ਤੌਰ ਤੇ ਪੋਲਿੰਗ ਸਟੇਸ਼ਨ ਦੇ ਨਜ਼ਦੀਕ/ਆਲ਼ੇ ਦੁਆਲੇ ਨਾ ਆਉਣ | ਇਹ ਹੁਕਮ ਸਿਵਲ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ ਅਤੇ ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ | ਇਹ ਹੁਕਮ 26 ਮਈ ਤੱਕ ਲਾਗੂ ਰਹਿਣਗੇ |
ਚੋਣਾ ਵਾਲੇ ਦਿਨ ਜ਼ਿਲ੍ਹਾ ਫ਼ਾਜ਼ਿਲਕਾ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ
ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ 1973 ਦੀ ਧਾਰਾ 144) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਮਿਆਰੀ ਸੰਚਾਲਨ ਪ੍ਰਕਿਰਿਆ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਚੋਣਾ ਵਾਲੇ ਦਿਨ ਮਿਤੀ 26 ਮਈ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪੋਲਿੰਗ ਬੂਥਾਂ ਜਾ ਜਨਤਕ/ਨਿੱਜੀ ਜਗ੍ਹਾ 'ਤੇ ਕਿਸੇ ਵੀ ਉਮੀਦਵਾਰ ਜਾ ਉਸ ਦੇ ਸਮਰਥਕਾਂ ਵਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ | ਕਿਸੇ ਵੀ ਵਿਅਕਤੀ ਵਲੋਂ ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ ਸ਼ਰਾਬਾਂ, ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪ੍ਰਚਾਰ ਨਾਲ ਸਬੰਧਿਤ ਕਿਸੇ ਵੀ ਕਿਸਮ ਦਾ ਪੋਸਟਰ, ਸੈਨਰ ਆਦਿ ਨਹੀਂ ਲਗਾਇਆ ਜਾਵੇਗਾ | ਕੋਈ ਵੀ ਰਾਜਨੀਤਿਕ ਪਾਰਟੀ ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ ਟੈਂਟ ਨਹੀਂ ਲਗਾਏਗਾ | ਕੋਈ ਵੀ ਵਿਅਕਤੀ, ਸਿਵਾਏ ਭਾਰਤ ਚੋਣ ਕਮਿਸ਼ਨ, ਮੁੱਖ ਚੋਣ ਅਫ਼ਸਰ, ਪੰਜਾਬ ਜ਼ਿਲ੍ਹਾ ਚੋਣ ਅਫ਼ਸਰ ਫ਼ਾਜ਼ਿਲਕਾ ਜਾਂ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਵਲੋਂ ਅਧਿਕਾਰਤ ਵਿਅਕਤੀ ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀਂ ਲਿਜਾਏਗਾ | ਇਸ ਤੋਂ ਇਲਾਵਾ ਕਿਸੇ ਵੀ ਵਿਅਕਤੀ ਵਲੋਂ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫ਼ੋਨ/ ਕੋਰਡਲੈਸ ਫ਼ੋਨ, ਵਾਇਰਲੈੱਸ ਸੈਂਟ, ਲਾਊਡ ਸਪੀਕਰ, ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ | ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਹੋਣ 'ਤੇ ਆਬਜ਼ਰਵਰ ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ, ਡਿਊਟੀ 'ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ/ਕਾਊਟਿੰਗ ਨਾਲ ਸਬੰਧਿਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ | ਉਨ੍ਹਾਂ ਅੱਗੇ ਕਿਹਾ ਕਿ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ ਕਰਨ ਲਈ ਕਿਸੇ ਵੀ ਵਿਅਕਤੀ ਵਲੋਂ ਸੈਲੂਲਰ ਫ਼ੋਨ/ਵਾਇਰਲੈੱਸ ਸੈੱਟ, ਲਾਊਡ ਸਪੀਕਰ, ਮੈਗਾਫੋਨ ਆਦਿ ਦੀ ਵਰਤੋਂ ਅਤੇ ਪੋਸਟਰ, ਸੈਨਰ ਲਗਾਉਣ ਨਾਲ ਚੋਣ ਪ੍ਰਕਿਰਿਆ ਦੌਰਾਨ ਅਮਨ ਸ਼ਾਂਤੀ ਭੰਗ ਹੋਣ ਦਾ ਅੰਦੇਸ਼ਾ ਹੈ, ਜਿਸ ਨਾਲ ਅਮਨ ਕਾਨੂੰਨ ਦੀ ਪਾਲਨਾ ਕਰਨ ਲਈ ਤਾਇਨਾਤ ਸੁਰੱਖਿਆ ਬਲ਼ਾ ਦੇ ਕੰਮ ਵਿਚ ਵਿਘਨ ਪੈਦਾ ਹੋ ਸਕਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖ਼ਤਰਾ ਹੋ ਸਕਦਾ ਹੈ | ਪ੍ਰਾਈਵੇਟ, ਸਰਕਾਰੀ ਸੰਪਤੀ ਅਤੇ ਮਾਨਵ ਜੀਵਨ ਨੂੰ ਹਾਨੀ ਪਹੁੰਚ ਸਕਦੀ ਹੈ | ਇਸ ਲਈ ਚੋਣਾ ਦੇ ਕੰਮ ਨੂੰ ਨਿਰਵਿਘਨ, ਸ਼ਾਂਤੀ ਪੂਰਵਕ ਨੇਪਰੇ ਚਾੜ੍ਹਨ ਲਈ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ |
26 ਮਈ ਤੋਂ ਲੈ ਕੇ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੱਕ 'ਡਰਾਈ ਡੇਅ ਘੋਸ਼ਿਤ
ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫ਼ਾਜ਼ਿਲਕਾ ਅਤੇ ਨਗਰ ਪੰਚਾਇਤ ਅਰਨੀ ਵਾਲਾ ਦੀ ਹਦੂਦ ਅੰਦਰ 26 ਮਈ ਤੋਂ ਲੈ ਕੇ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੱਕ 'ਡਰਾਈ ਡੇਅ ਘੋਸ਼ਿਤ ਕੀਤਾ ਜਾਂਦਾ ਹੈ | ਉਨ੍ਹਾਂ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਕਿਸੇ ਵੀ ਵਿਅਕਤੀ ਦੁਆਰਾ ਸ਼ਰਾਬ ਸਟੋਰ ਕਰਨ ਅਤੇ ਵੇਚਣ 'ਤੇ ਪੂਰਨ ਤੌਰ ਤੇ ਰੋਕ ਲਗਾਈ ਹੈ | ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਤੇ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੋਣ ਵਾਲੇ ਸਥਾਨਾਂ 'ਤੇ ਵੀ ਪੂਰਨ ਤੌਰ 'ਤੇ ਲਾਗੂ ਹੋਵੇਗਾ | ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਨਗਰ ਨਿਗਮ/ਨਗਰ ਕੌਂਸਲ ਚੋਣਾ 26 ਮਈ ਨੂੰ ਹੋਣੀਆਂ ਨਿਯਤ ਹੋਈਆ ਹਨ | ਚੋਣਾ ਦੌਰਾਨ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਅਤੇ ਸ਼ਰਾਬ ਆਦਿ ਵੇਚਣ, ਸਟੋਰ ਕਰਨ, ਜਨਤਕ ਥਾਵਾਂ ਹੋਟਲਾਂ/ਰੈਸਟੋਰੈਂਟਾਂ ਵਿਚ ਸ਼ਰਾਬ ਵੇਚਣ ਅਤੇ ਵਰਤਣ ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ | ਇਸ ਲਈ 26 ਮਈ ਤੋਂ ਲੈ ਕੇ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੱਕ ਡਰਾਈ ਡੇਅ ਘੋਸ਼ਿਤ ਕੀਤਾ ਜਾਂਦਾ ਹੈ | ਇਹ ਹੁਕਮ ਚੋਣ ਪ੍ਰਕਿਰਿਆ ਖ਼ਤਮ ਹੋਣ ਤੱਕ ਲਾਗੂ ਰਹਿਣਗੇ |
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਕਰਨ ਆਏ ਬਾਹਰਲੇ ਵਿਅਕਤੀਆਂ, ਰਿਸ਼ਤੇਦਾਰਾਂ ਅਤ... ਅਗਲੀ ਖ਼ਬਰ ਵਿਧਾਇਕ ਸਵਨਾ ਨੇ ਸਫ਼ਾਈ ਸੇਵਕਾਂ ਦੇ ਵਿਚਕਾਰ ਪਹੁੰਚ ਕੇ ਖ਼ਤਮ ਕਰਵਾਈ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।