13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਚੋਰਾਂ ਨੇ ਸੁੰਨੇ ਪਏ ਘਰ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦਾ ਸਾਮਾਨ ਅਤੇ ਕਾਰ ਕੀਤੀ ਚੋਰੀ

ਅਜੀਤ ਡੈਸਕ 23-05-2026
ਅਬੋਹਰ, 22 ਮਈ (ਵਿਵੇਕ ਹੂੜੀਆ)-ਅਬੋਹਰ ਸ਼ਹਿਰ ਵਿਚ ਸ਼ਰਾਰਤੀ ਅਤੇ ਅਸਮਾਜਿਕ ਅਨਸਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ | ਇਸੇ ਤਹਿਤ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਕੰਧਵਾਲਾ ਰੋਡ 'ਤੇ ਸਥਿਤ ਦੁਰਗਾ ਨਗਰੀ ਗਲੀ ਨੰਬਰ 2 ਵਿਚ ਇਕ ਸੁੰਨੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ | ਚੋਰ ਘਰ ਦੇ ਤਾਲੇ ਤੋੜ ਕੇ ਅੰਦਰੋਂ ਲੱਖਾਂ ਰੁਪਏ ਦਾ ਸਾਮਾਨ ਅਤੇ ਬਾਹਰ ਖੜ੍ਹੀ ਇਕ ਕਾਰ ਚੋਰੀ ਕਰਕੇ ਫ਼ਰਾਰ ਹੋ ਗਏ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ 2 ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਆਲੇ-ਦੁਆਲੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ | ਮਕਾਨ ਮਾਲਕ ਕਿ੍ਸ਼ਨ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਕਿਸੇ ਕੰਮ ਲਈ ਦਿੱਲੀ ਗਏ ਹੋਏ ਹਨ | ਕੁੱਝ ਦਿਨ ਪਹਿਲਾਂ ਉਨ੍ਹਾਂ ਦੀ ਮਾਤਾ ਦਾ ਦਿਹਾਂਤ ਹੋ ਗਿਆ ਸੀ, ਜਿਸ ਕਾਰਨ ਉਨ੍ਹਾਂ ਦਾ ਪੂਰਾ ਪਰਿਵਾਰ ਜਸਵੰਤ ਨਗਰ ਸਥਿਤ ਦੂਜੇ ਮਕਾਨ ਵਿਚ ਰਹਿ ਰਿਹਾ ਸੀ ਅਤੇ ਇਹ ਘਰ ਸੁੰਨਾ ਸੀ | ਬੀਤੀ ਰਾਤ ਕਰੀਬ ਸਾਢੇ 3 ਵਜੇ ਅਣਪਛਾਤੇ ਚੋਰਾਂ ਨੇ ਘਰ ਦੇ ਤਾਲੇ ਤੋੜੇ ਅਤੇ ਅੰਦਰ ਦਾਖ਼ਲ ਹੋ ਕੇ ਕਮਰੇ ਵਿਚ ਲੱਗੀ ਐਲ.ਈ.ਡੀ, ਹੋਮ ਥੀਏਟਰ, ਅਲਮਾਰੀ ਤੋੜ ਕੇ ਉਸ ਵਿਚ ਰੱਖਿਆ ਕੀਮਤੀ ਸਾਮਾਨ ਅਤੇ 2 ਕਿੱਲੋ ਦੇਸੀ ਘਿਓ ਚੋਰੀ ਕਰ ਲਿਆ | ਕਿ੍ਸ਼ਨ ਕੁਮਾਰ ਨੇ ਅੱਗੇ ਦੱਸਿਆ ਕਿ ਘਰ ਦੇ ਬਾਹਰ 'ਹਾਰੇ ਕਾ ਸਹਾਰਾ ਟਰੱਸਟ' ਦੀ ਇਕ ਰਿਟਜ਼ ਕਾਰ ਖੜ੍ਹੀ ਸੀ, ਚੋਰ ਉਸ ਨੂੰ ਵੀ ਚੁਰਾ ਕੇ ਲੈ ਗਏ | ਇਹ ਸਾਰੀ ਵਾਰਦਾਤ ਗਲੀ ਵਿਚ ਲੱਗੇ ਇਕ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਹੈ | ਸਵੇਰੇ ਜਦੋਂ ਗੁਆਂਢੀਆਂ ਨੇ ਘਰ ਦੇ ਤਾਲੇ ਟੁੱਟੇ ਦੇਖੇ ਤਾਂ ਉਨ੍ਹਾਂ ਤੁਰੰਤ ਪਰਿਵਾਰ ਨੂੰ ਸੂਚਨਾ ਦਿੱਤੀ | ਪੀੜਤ ਪਰਿਵਾਰ ਵਲੋਂ ਥਾਣਾ ਨੰਬਰ 2 ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ ਅਤੇ ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਬਾਰੀਕੀ ਨਾਲ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਸਿਆਸੀ ਬਦਲੀ ਦੇ ਖ਼ਿਲਾਫ਼ ਜਲਾਲਾਬਾਦ 'ਚ ਰੋਸ ਰੈਲੀ ਅਗਲੀ ਖ਼ਬਰ ਵਿਧਾਇਕ ਸੰਦੀਪ ਜਾਖੜ ਲਈ ਅਬੋਹਰ ਨਗਰ ਨਿਗਮ ਚੋਣਾਂ ਬਣੀਆਂ ਵੱਡੀ ਚੁਨੌਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।