13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਅਰੁਣ ਨਾਰੰਗ ਨੇ ਉਮੀਦਵਾਰ ਸਰੋਜ ਰਾਣੀ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 23-05-2026
ਅਬੋਹਰ, 22 ਮਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਅਬੋਹਰ ਸ਼ਹਿਰ ਦੇ ਵਾਰਡ ਨੰਬਰ 14 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰੋਜ ਰਾਣੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਕਿਹਾ ਕਿ ਇਸ ਵਾਰ ਪਾਰਟੀ ਆਪਣੇ ਕੀਤੇ ਕੰਮਾਂ ਅਤੇ ਪੂਰੇ ਕੀਤੇ ਵਾਅਦਿਆਂ ਦੇ ਦਮ 'ਤੇ ਚੋਣ ਲੜ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਅਬੋਹਰ ਵਿਚ ਆਮ ਆਦਮੀ ਪਾਰਟੀ ਆਪਣਾ ਬੋਰਡ ਬਣਾਏਗੀ | ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਤੁਸੀਂ ਵੀ ਵਾਰਡ ਦੇ ਵਿਕਾਸ ਲਈ ਉਮੀਦਵਾਰ ਸਰੋਜ ਰਾਣੀ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਓ | ਇਸ ਮੌਕੇ ਉਮੀਦਵਾਰ ਸਰੋਜ ਰਾਣੀ, ਜਸਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰਬਰ 10 ਤੋਂ ਆਜ਼ਾਦ ਉਮੀਦਵਾਰ ਸ਼ਮਾ ਮੱਕੜ ਦੇ ਹੱਕ 'ਚ ਪੂਜਾ ਲੂਥਰਾ ਨੇ ਚੋਣ ਪ੍ਰਚਾਰ ਕੀਤਾ ਤੇਜ਼ ਅਗਲੀ ਖ਼ਬਰ ਹਲਕਾ ਇੰਚਾਰਜ ਨਾਰੰਗ ਨੇ ਵੱਖ-ਵੱਖ ਵਾਰਡਾਂ 'ਚ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।