13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਹੈਰੀ ਸੰਧੂ ਨੇ ਉਮੀਦਵਾਰ ਅਜੀਤਪਾਲ ਸਿੰਘ ਰਿੰਕੂ ਲਈ ਘਰ-ਘਰ ਵੋਟਾਂ ਮੰਗੀਆਂ

ਅਜੀਤ ਡੈਸਕ 23-05-2026
ਅਬੋਹਰ, 22 ਮਈ (ਸੁਖਜੀਤ ਸਿੰਘ ਬਰਾੜ)-ਹਲਕਾ ਅਬੋਹਰ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਵਲੋਂ ਸ਼ਹਿਰ ਦੇ ਵਾਰਡ ਨੰਬਰ 13 ਤੋਂ ਚੋਣ ਲੜ ਰਹੇ ਅਕਾਲੀ ਦਲ ਦੇ ਉਮੀਦਵਾਰ ਅਜੀਤਪਾਲ ਸਿੰਘ ਰਿੰਕੂ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ ਗਈਆਂ | ਇਸ ਦੌਰਾਨ ਹਲਕਾ ਇੰਚਾਰਜ ਹੈਰੀ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਵਿਚ ਸਰਕਾਰ ਹੋਣ ਦੇ ਬਾਵਜੂਦ ਵੀ ਅਬੋਹਰ ਸ਼ਹਿਰ ਦਾ ਵਿਕਾਸ ਪੱਖੋਂ ਕੁੱਝ ਨਹੀਂ ਕੀਤਾ | ਹੁਣ ਆਮ ਆਦਮੀ ਪਾਰਟੀ ਫਿਰ ਤੋਂ ਤੁਹਾਡੇ ਨਾਲ ਝੂਠੇ ਵਾਅਦੇ ਕਰ ਰਹੀ ਹੈ | ਉਨ੍ਹਾਂ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਤੁਸੀਂ ਇਸ ਵਾਰ ਇੱਕ ਮੌਕਾ ਅਕਾਲੀ ਦਲ ਦੇ ਉਮੀਦਵਾਰ ਅਜੀਤਪਾਲ ਸਿੰਘ ਰਿੰਕੂ ਸਮੇਤ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾ ਕੇ ਅਕਾਲੀ ਦਲ ਨੂੰ ਦਿਓ, ਅਸੀਂ ਸ਼ਹਿਰ ਨੂੰ ਵਿਕਾਸ ਪੱਖੋਂ ਸੁੰਦਰ ਬਣਾ ਦਿਆਂਗੇ | ਇਸ ਮੌਕੇ ਉਮੀਦਵਾਰ ਅਜੀਤਪਾਲ ਸਿੰਘ ਰਿੰਕੂ, ਸਰਕਲ ਪ੍ਰਧਾਨ ਸਾਹਿਲ ਛਾਬੜਾ, ਹਰਪ੍ਰੀਤ ਸਿੰਘ ਦਲਮੀਰ ਖੇੜਾ ਅਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਸਿੱਧੂ ਨੇ ਆਜ਼ਾਦ ਉਮੀਦਵਾਰ ਮਮਤਾ ਤਨੇਜਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਵਾਰਡ ਨੰਬਰ 10 ਤੋਂ ਆਜ਼ਾਦ ਉਮੀਦਵਾਰ ਸ਼ਮਾ ਮੱਕੜ ਦੇ ਹੱਕ 'ਚ ਪੂਜਾ ਲੂਥਰਾ ਨੇ ਚੋਣ ਪ੍ਰਚਾਰ ਕੀਤਾ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।