13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਹਰਪ੍ਰੀਤ ਸਿੰਘ ਸਿੱਧੂ ਨੇ ਆਜ਼ਾਦ ਉਮੀਦਵਾਰ ਮਮਤਾ ਤਨੇਜਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 23-05-2026
ਅਬੋਹਰ, 22 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਵਲੋਂ ਸ਼ਹਿਰ ਦੇ ਵਾਰਡ ਨੰਬਰ 12 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਉਮੀਦਵਾਰ ਮਮਤਾ ਤਨੇਜਾ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਮਮਤਾ ਤਨੇਜਾ ਪੜ੍ਹੇ-ਲਿਖੇ 'ਤੇ ਸੂਝਵਾਨ ਉਮੀਦਵਾਰ ਹਨ | ਉਨ੍ਹਾਂ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਵਾਰਡ ਨੰਬਰ 12 ਤੋਂ ਆਜ਼ਾਦ ਉਮੀਦਵਾਰ ਮਮਤਾ ਤਨੇਜਾ ਦੇ ਚੋਣ ਨਿਸ਼ਾਨ ਏ.ਸੀ 'ਤੇ ਮੋਹਰ ਲਗਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੁਧੀਰ ਨਾਗਪਾਲ, ਉਮੀਦਵਾਰ ਮਮਤਾ ਤਨੇਜਾ, ਵਿਸ਼ਾਲ ਤਨੇਜਾ ਅਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ 3 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਮ ਪ੍ਰਤਾਪ ਨੇ 'ਆਪ' ਉਮੀਦਵਾਰ ਸੁਨੀਲ ਮੈਣੀ ਨੂੰ ਦਿੱਤਾ ਸਮਰਥਨ ਅਗਲੀ ਖ਼ਬਰ ਹੈਰੀ ਸੰਧੂ ਨੇ ਉਮੀਦਵਾਰ ਅਜੀਤਪਾਲ ਸਿੰਘ ਰਿੰਕੂ ਲਈ ਘਰ-ਘਰ ਵੋਟਾਂ ਮੰਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।