13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਾਰਡ 3 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਮ ਪ੍ਰਤਾਪ ਨੇ 'ਆਪ' ਉਮੀਦਵਾਰ ਸੁਨੀਲ ਮੈਣੀ ਨੂੰ ਦਿੱਤਾ ਸਮਰਥਨ

ਫ਼ਾਜ਼ਿਲਕਾ ਵਿਖੇ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 3 ਤੋਂ ਅਕਾਲੀ ਦਲ ਦੇ ਉਮੀਦਵਾਰ ਰਾਮ ਪ੍ਰਤਾਪ ਵਲੋਂ 'ਆਪ' ਉਮੀਦਵਾਰ ਸੁਨੀਲ ਮੈਣੀ ਦੇ ਹੱਕ ਵਿਚ ਬੈਠਣ ਉਪਰੰਤ ਉਨ੍ਹਾਂ ਨੂੰ ਹਾਰ ਪਹਿਨਾ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਦੇ ਹੋਏ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਨਾਲ ਹੋਰ ਆਗੂ | ਅਜੀਤ ਤਸਵੀਰ <br/> 23-05-2026
ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਫ਼ਾਜ਼ਿਲਕਾ ਦੇ ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਨੀਲ ਮੈਣੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਇਸ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜ ਰਹੇ ਉਮੀਦਵਾਰ ਰਾਮ ਪ੍ਰਤਾਪ ਨੇ ਚੋਣ ਮੈਦਾਨ ਵਿਚੋਂ ਹਟਦਿਆਂ ਸੁਨੀਲ ਮੈਣੀ ਨੂੰ ਆਪਣਾ ਪੂਰਨ ਸਮਰਥਨ ਦੇ ਦਿੱਤਾ | ਵਿਧਾਇਕ ਸਵਨਾ ਨੇ ਰਾਮਪ੍ਰਤਾਪ ਨੂੰ ਹਾਰ ਪਹਿਨਾ ਕੇ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਆਭਾਰ ਪ੍ਰਗਟਾਇਆ | ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ਹਿਰ ਦੇ ਸਰਵਪੱਖੀ ਵਿਕਾਸ ਦੇ ਮੁੱਖ ਮੁੱਦੇ ਨੂੰ ਲੈ ਕੇ ਚੋਣ ਮੈਦਾਨ ਵਿਚ ਉੱਤਰੀ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਿਚ ਪਾਰਟੀ ਦਾ ਬੋਰਡ ਨਾ ਹੋਣ ਦੇ ਬਾਵਜੂਦ 'ਆਪ' ਨੇ ਸ਼ਹਿਰ ਅੰਦਰ ਕਰੋੜਾਂ ਰੁਪਏ ਦੇ ਰਿਕਾਰਡ ਵਿਕਾਸ ਕਾਰਜ ਕਰਵਾ ਕੇ ਜਨਤਾ ਦਾ ਦਿਲ ਜਿੱਤਿਆ ਹੈ | ਇਹੀ ਕਾਰਨ ਹੈ ਕਿ ਪਹਿਲਾਂ ਤਾਂ ਵਿਰੋਧੀ ਪਾਰਟੀਆਂ ਨੂੰ ਸਾਰੇ ਵਾਰਡਾਂ ਵਿਚੋਂ ਚੋਣ ਲੜਨ ਲਈ ਉਮੀਦਵਾਰ ਹੀ ਨਹੀਂ ਮਿਲੇ ਅਤੇ ਜਿਨ੍ਹਾਂ ਵਾਰਡਾਂ ਵਿਚ ਜ਼ਬਰਦਸਤੀ ਟਿਕਟਾਂ ਦਿੱਤੀਆਂ ਗਈਆਂ ਸਨ, ਉੱਥੋਂ ਦੇ ਉਮੀਦਵਾਰ ਵੀ ਹੁਣ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਦੇਖਦੇ ਹੋਏ 'ਆਪ' ਦੇ ਹੱਕ ਵਿਚ ਨਿੱਤਰ ਰਹੇ ਹਨ | ਵਿਧਾਇਕ ਸਵਨਾ ਨੇ ਕਿਹਾ ਕਿ ਉਹ ਖ਼ੁਦ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ ਅਤੇ ਪਾਰਟੀ ਨੇ ਉਨ੍ਹਾਂ ਨੂੰ ਵਿਧਾਇਕ ਬਣਾ ਕੇ ਮਾਣ ਬਖ਼ਸ਼ਿਆ, ਉਸੇ ਤਰ੍ਹਾਂ ਰਾਮਪ੍ਰਤਾਪ ਦੇ ਪਾਰਟੀ ਵਿਚ ਆਉਣ 'ਤੇ ਉਨ੍ਹਾਂ ਨੂੰ ਲੋਕ ਸੇਵਾ ਲਈ ਬਣਦੀ ਵੱਡੀ ਜ਼ਿੰਮੇਵਾਰੀ ਸੌਂਪੀ ਜਾਵੇਗੀ | ਦੂਜੇ ਪਾਸੇ ਸੁਨੀਲ ਮੈਣੀ ਨੂੰ ਸਮਰਥਨ ਦੇਣ ਵਾਲੇ ਆਗੂ ਰਾਮਪ੍ਰਤਾਪ ਨੇ ਕਿਹਾ ਕਿ ਉਹ ਆਪ ਦੀ ਪੰਜਾਬ ਸਰਕਾਰ ਅਤੇ ਖ਼ਾਸ ਕਰਕੇ ਵਿਧਾਇਕ ਸਵਨਾ ਦੀ ਲੋਕ-ਪੱਖੀ ਕਾਰਜਸ਼ੈਲੀ ਅਤੇ ਸ਼ਹਿਰ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ, ਜਿਸ ਕਾਰਨ ਉਨ੍ਹਾਂ ਨੇ ਬਿਨਾਂ ਕਿਸੇ ਸ਼ਰਤ ਦੇ 'ਆਪ' ਉਮੀਦਵਾਰ ਨੂੰ ਜਿਤਾਉਣ ਦਾ ਫ਼ੈਸਲਾ ਕੀਤਾ ਹੈ |
ਪਿਛਲੀ ਖ਼ਬਰ ਅਰਨੀਵਾਲਾ 'ਚ ਵਿਧਾਇਕ ਗੋਲਡੀ ਕੰਬੋਜ ਨੂੰ ਮਿਲਿਆ ਭਰਵਾਂ ਹੁੰਗਾਰਾ, ਵਾਰਡ ਵਾਸੀਆਂ ਨੇ ਲੱਡੂਆਂ ਨਾਲ ਤੋਲਿਆ ਅਗਲੀ ਖ਼ਬਰ ਹਰਪ੍ਰੀਤ ਸਿੰਘ ਸਿੱਧੂ ਨੇ ਆਜ਼ਾਦ ਉਮੀਦਵਾਰ ਮਮਤਾ ਤਨੇਜਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।