17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪਿੰਡ ਲੌਂਾਗੋਦੇਵਾ 'ਚ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਫਾਰਮ ਭਰੇ

ਅਜੀਤ ਡੈਸਕ 24-05-2026
ਜ਼ੀਰਾ, 23 ਮਈ (ਹਰਜੀਤ ਸਿੰਘ ਗਿੱਲ)- ਇੱਥੋਂ ਦੇ ਪਿੰਡ ਲੌਂਗੋਦੇਵਾ ਦੇ ਸਰਪੰਚ ਰਾਮ ਸਿੰਘ ਗਿੱਲ ਦੀ ਅਗਵਾਈ ਹੇਠ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਫਾਰਮ ਭਰੇ ਗਏ | ਇਸ ਸਬੰਧ ਵਿਚ ਗੱਲਬਾਤ ਕਰਦਿਆਂ ਸਰਪੰਚ ਰਾਮ ਸਿੰਘ ਗਿੱਲ ਲੌਂਗੋਦੇਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਹਰੇਕ ਵਰਗ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਯਤਨਸ਼ੀਲ ਹਨ | ਇਸੇ ਤਹਿਤ ਪਹਿਲਾਂ ਉਨ੍ਹਾਂ ਵਲੋਂ ਅÏਰਤਾਂ ਨੂੰ ਸਰਕਾਰੀ ਬੱਸਾਂ ਵਿਚ ਸਫ਼ਰ ਮੁਫ਼ਤ ਕਰਨ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਹੁਣ ਨਵੀਂ ਯੋਜਨਾ ਤਹਿਤ ਹਰੇਕ ਜਨਰਲ ਵਰਗ ਦੀ ਅÏਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਜਦਕਿ ਐਸ ਸੀ ਵਰਗ ਦੀ ਅÏਰਤ ਨੂੰ 1500 ਰੁਪਏ ਮਹੀਨਾ ਦੇਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਬਦੌਲਤ ਹੀ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਬਣੇਗੀ | ਇਸ ਮੌਕੇ ਬਲਾਕ ਸੰਮਤੀ ਮੈਂਬਰ ਹਰਬੀਰ ਕੌਰ, ਸੁਖਪ੍ਰੀਤ ਕੌਰ, ਹਰਦੀਪ ਕੌਰ, ਜਗਦੀਸ਼ ਕੌਰ, ਵੀਰਪਾਲ ਕੌਰ ਅਤੇ ਆਂਗਣਵਾੜੀ ਦਾ ਸਟਾਫ਼ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰਬਰ 12 'ਚ ਅਕਾਲੀ ਉਮੀਦਵਾਰ ਚਰਨਜੀਤ ਨੂੰ ਮਿਲ ਰਹੇ ਭਰਪੂਰ ਸਮਰਥਨ ਨੇ ਵਿਰੋਧੀਆਂ ਦੀ ਚਿੰਤਾ ਵਧਾਈ ਅਗਲੀ ਖ਼ਬਰ ਪਾਣੀ ਦੀ ਬੱਚਤ ਲਈ ਕਿਸਾਨਾਂ ਨੂੰ ਘੱਟ ਸਮੇਂ 'ਚ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਬੀਜਣ ਦੀ ਸਲਾਹ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।