18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਖ਼ੁਸ਼ਬੂ ਸਵਨਾ ਨੇ ਵਾਰਡ ਨੰਬਰ 2 ਅਤੇ 15 ਦੇ 'ਆਪ' ਉਮੀਦਵਾਰਾਂ ਲਈ ਮੰਗੀਆਂ ਵੋਟਾਂ

ਅਜੀਤ ਡੈਸਕ 24-05-2026
ਫ਼ਾਜ਼ਿਲਕਾ, 23 ਮਈ(ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਪ੍ਰਚਾਰ ਲਈ ਦਿਨ-ਰਾਤ ਇੱਕ ਕਰ ਰਹੇ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ-ਪਤਨੀ ਖ਼ੁਸ਼ਬੂ ਸਾਵਨਸੁੱਖਾ ਸਵਨਾ ਵਲੋਂ ਵਾਰਡ ਨੰਬਰ 2 ਤੋਂ 'ਆਪ' ਉਮੀਦਵਾਰ ਰਾਜਵੰਤ ਕੌਰ ਅਤੇ ਵਾਰਡ ਨੰਬਰ 15 ਤੋਂ ਪਾਰਟੀ ਉਮੀਦਵਾਰ ਡਾ.ਨਿਸ਼ੂ ਡੋਗਰਾ ਦੇ ਪੱਖ ਵਿਚ ਘਰ-ਘਰ ਜਾ ਕੇ ਵੋਟਾਂ ਮੰਗੀਆਂ ਗਈਆਂ | ਵਾਰਡ ਨੰਬਰ 2 ਵਿਚ ਪਹੁੰਚ ਕੇ ਖ਼ੁਸ਼ਬੂ ਸਾਵਨਸੁੱਖਾ ਸਵਨਾ ਨੇ ਪਾਰਟੀ ਉਮੀਦਵਾਰ ਰਾਜਵੰਤ ਕੌਰ ਦੇ ਹੱਕ ਵਿਚ ਡੋਰ-ਟੂ-ਡੋਰ ਜਨਸੰਪਰਕ ਮੁਹਿੰਮ ਚਲਾਈ ਅਤੇ ਵੱਖ-ਵੱਖ ਮੁਹੱਲਿਆਂ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਨੇ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਜ਼ਮਾ ਕੇ ਦੇਖ ਲਿਆ ਹੈ, ਪਰ ਕਿਸੇ ਨੇ ਵੀ ਵਾਰਡ ਦਾ ਸਹੀ ਵਿਕਾਸ ਨਹੀਂ ਕਰਵਾਇਆ | ਉਨ੍ਹਾਂ ਕਿਹਾ ਕਿ ਇਸ ਵਾਰ ਨੌਜਵਾਨ ਆਗੂ ਪ੍ਰਦੀਪ ਸਿੰਘ ਬਾਬੂ ਬਾਜਵਾ ਦੇ ਪਰਿਵਾਰ ਨੂੰ ਮੌਕਾ ਦਿੱਤਾ ਗਿਆ ਹੈ, ਜੋ ਹਮੇਸ਼ਾ ਇਲਾਕੇ ਦੀ ਸੇਵਾ ਅਤੇ ਵਿਕਾਸ ਲਈ ਸਮਰਪਿਤ ਰਹਿੰਦੇ ਹਨ | ਉਨ੍ਹਾਂ ਨੇ ਵਾਰਡ ਵਾਸੀਆਂ ਨੂੰ ਰਾਜਵੰਤ ਕੌਰ ਨੂੰ ਭਾਰੀ ਬਹੁਮਤ ਨਾਲ ਜੇਤੂ ਬਣਾਉਣ ਦੀ ਅਪੀਲ ਕੀਤੀ | ਇਸ ਤੋਂ ਬਾਅਦ ਖ਼ੁਸ਼ਬੂ ਸਾਵਨਸੁੱਖਾ ਸਵਨਾ ਵਾਰਡ ਨੰਬਰ 15 ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ 'ਆਪ' ਉਮੀਦਵਾਰ ਡਾ. ਨਿਸ਼ੂ ਡੋਗਰਾ ਲਈ ਚੋਣ ਪ੍ਰਚਾਰ ਕਰਦਿਆਂ ਵੋਟਾਂ ਮੰਗੀਆਂ | ਉਨ੍ਹਾਂ ਕਿਹਾ ਕਿ ਡਾ. ਡੋਗਰਾ ਪਹਿਲਾਂ ਵੀ ਇਸ ਵਾਰਡ ਦੀ ਨੁਮਾਇੰਦਗੀ ਕਰ ਚੁੱਕੇ ਹਨ | ਉਨ੍ਹਾਂ ਦੇ ਪਿਛਲੇ ਕਾਰਜਕਾਲ ਦੌਰਾਨ ਆਮ ਆਦਮੀ ਪਾਰਟੀ ਨੇ ਰਾਜਨੀਤੀ ਤੋਂ ਉੱਪਰ ਉੱਠ ਕੇ ਰਿਕਾਰਡ ਵਿਕਾਸ ਕਾਰਜ ਕਰਵਾਏ ਸਨ, ਜਿਸ ਤੋਂ ਪ੍ਰਭਾਵਿਤ ਹੋ ਕੇ ਉਹ ਆਪਣੀ ਪੁਰਾਣੀ ਪਾਰਟੀ ਛੱਡ ਕੇ 'ਆਪ' ਵਿਚ ਸ਼ਾਮਲ ਹੋਏ ਹਨ | ਵਾਰਡ ਵਾਸੀਆਂ ਦੀ ਪੁਰਜ਼ੋਰ ਮੰਗ 'ਤੇ ਹੀ ਪਾਰਟੀ ਵੱਲੋਂ ਉਨ੍ਹਾਂ ਨੂੰ ਟਿਕਟ ਦਿੱਤੀ ਗਈ ਹੈ, ਇਸ ਲਈ ਹੁਣ ਸਮਰਥਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਨ੍ਹਾਂ ਨੂੰ ਰਿਕਾਰਡ ਵੋਟਾਂ ਨਾਲ ਜਿਤਾਉਣ |
ਪਿਛਲੀ ਖ਼ਬਰ ਸਮਾਜ ਸੇਵੀ ਪੂਜਾ ਲੂਥਰਾ ਨੇ ਆਜ਼ਾਦ ਉਮੀਦਵਾਰ ਰਿੰਕੂ ਕੰਬੋਜ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਵਾਰਡ ਨੰਬਰ 14 ਤੋਂ 'ਆਪ' ਉਮੀਦਵਾਰ ਵਰਸ਼ਾ ਚੇਤੀਵਾਲ ਅਤੇ ਵਾਰਡ 11 ਤੋਂ ਬਬਲੀ ਰੇਵਾੜੀਆ ਲਈ ਮੰਗੀਆਂ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।