18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸਮਾਜ ਸੇਵੀ ਪੂਜਾ ਲੂਥਰਾ ਨੇ ਆਜ਼ਾਦ ਉਮੀਦਵਾਰ ਰਿੰਕੂ ਕੰਬੋਜ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 24-05-2026
ਫ਼ਾਜ਼ਿਲਕਾ, 23 ਮਈ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਇਸੇ ਲੜੀ ਤਹਿਤ ਵਾਰਡ ਨੰਬਰ 23 ਤੋਂ ਆਜ਼ਾਦ ਉਮੀਦਵਾਰ ਰਿੰਕੂ ਕੰਬੋਜ ਵਲੋਂ ਆਪਣੀ ਚੋਣ ਮੁਹਿੰਮ ਨੂੰ ਹੁਲਾਰਾ ਦਿੰਦੇ ਹੋਏ ਡੋਰ-ਟੂ-ਡੋਰ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ | ਇਸ ਦੌਰਾਨ 'ਟੀਮ ਪੂਜਾ ਲੂਥਰਾ ਸਚਦੇਵਾ' ਦੇ ਮੈਂਬਰਾਂ ਨੇ ਵੀ ਇਲਾਕੇ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਅਤੇ ਰਿੰਕੂ ਕੰਬੋਜ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ | ਚੋਣ ਪ੍ਰਚਾਰ ਦੌਰਾਨ ਵਾਰਡ ਵਾਸੀਆਂ ਵਲੋਂ ਟੀਮ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਇਲਾਕੇ ਦੀਆਂ ਮੁੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ | ਚੋਣ ਮੁਹਿੰਮ ਦੌਰਾਨ ਵਾਰਡ ਵਾਸੀਆਂ ਦੇ ਰੂਬਰੂ ਹੁੰਦਿਆਂ ਆਜ਼ਾਦ ਉਮੀਦਵਾਰ ਰਿੰਕੂ ਕੰਬੋਜ ਨੇ ਭਰੋਸਾ ਦਿਵਾਇਆ ਕਿ ਜੇਕਰ ਵਾਰਡ ਵਾਸੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ, ਤਾਂ ਇਲਾਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗਾ | ਉਨ੍ਹਾਂ ਕਿਹਾ ਕਿ ਗਲੀਆਂ-ਨਾਲੀਆਂ ਦੀ ਸਫ਼ਾਈ, ਸਟਰੀਟ ਲਾਈਟਾਂ ਦੀ ਹਾਲਤ ਸੁਧਾਰਨਾ, ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਨਿਕਾਸੀ ਪ੍ਰਬੰਧ ਨੂੰ ਦਰੁਸਤ ਕਰਨਾ ਉਨ੍ਹਾਂ ਦੇ ਮੁੱਖ ਏਜੰਡੇ ਵਿਚ ਸ਼ਾਮਲ ਹੈ | ਰਿੰਕੂ ਕੰਬੋਜ ਨੇ ਕਿਹਾ ਕਿ ਉਹ ਸਿਆਸਤ ਵਿਚ ਨਹੀਂ, ਸਗੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਮਕਸਦ ਨਾਲ ਚੋਣ ਮੈਦਾਨ ਵਿਚ ਉੱਤਰੇ ਹਨ | ਇਸ ਮੌਕੇ ਚੋਣ ਪ੍ਰਚਾਰ ਦੀ ਅਗਵਾਈ ਕਰ ਰਹੀ ਪੂਜਾ ਲੂਥਰਾ ਨੇ ਕਿਹਾ ਕਿ ਵਾਰਡ ਨੰਬਰ 23 ਦੇ ਲੋਕਾਂ ਵਲੋਂ ਮਿਲ ਰਿਹਾ ਭਰਪੂਰ ਹੁੰਗਾਰਾ ਸਾਬਤ ਕਰਦਾ ਹੈ ਕਿ ਲੋਕ ਹੁਣ ਬਦਲਾਅ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਵਾਰਡ ਵਾਸੀ ਇਕ ਅਜਿਹੇ ਇਮਾਨਦਾਰ ਅਤੇ ਜ਼ਿੰਮੇਵਾਰ ਨੁਮਾਇੰਦੇ ਦੀ ਭਾਲ ਵਿਚ ਹਨ ਜੋ ਸਿਰਫ਼ ਚੋਣਾਂ ਵੇਲੇ ਵਾਅਦੇ ਨਾ ਕਰੇ, ਸਗੋਂ ਹਰ ਦੁੱਖ-ਸੁੱਖ ਵਿਚ ਉਨ੍ਹਾਂ ਦੇ ਨਾਲ ਖੜ੍ਹੇ | ਉਨ੍ਹਾਂ ਦਾਅਵਾ ਕੀਤਾ ਕਿ ਰਿੰਕੂ ਕੰਬੋਜ ਜਨਤਾ ਦੀ ਆਵਾਜ਼ ਨੂੰ ਨਗਰ ਕੌਂਸਲ ਤੱਕ ਪਹੁੰਚਾਉਣ ਲਈ ਸਭ ਤੋਂ ਯੋਗ ਉਮੀਦਵਾਰ ਹਨ | ਚੋਣ ਪ੍ਰਚਾਰ ਦੌਰਾਨ ਕਈ ਵਸਨੀਕਾਂ ਨੇ ਇਲਾਕੇ ਵਿਚ ਸੀਵਰੇਜ ਅਤੇ ਸੜਕਾਂ ਦੀ ਮਾੜੀ ਹਾਲਤ 'ਤੇ ਚਿੰਤਾ ਪ੍ਰਗਟਾਈ, ਜਿਸ 'ਤੇ ਟੀਮ ਵਲੋਂ ਇਨ੍ਹਾਂ ਸਾਰੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਪੂਰਾ ਵਿਸ਼ਵਾਸ ਦਿਵਾਇਆ ਗਿਆ |
ਪਿਛਲੀ ਖ਼ਬਰ ਕਰਨ ਨਾਰੰਗ ਨੇ ਵਾਰਡ ਨੰਬਰ 45 ਦੇ ਉਮੀਦਵਾਰ ਬੂਟਾ ਸਿੰਘ ਦੇ ਹੱਕ ਵਿਚ ਕੀਤੀ ਜਨ ਸਭਾ ਅਗਲੀ ਖ਼ਬਰ ਖ਼ੁਸ਼ਬੂ ਸਵਨਾ ਨੇ ਵਾਰਡ ਨੰਬਰ 2 ਅਤੇ 15 ਦੇ 'ਆਪ' ਉਮੀਦਵਾਰਾਂ ਲਈ ਮੰਗੀਆਂ ਵੋਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।