18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕਰਨ ਨਾਰੰਗ ਨੇ ਵਾਰਡ ਨੰਬਰ 45 ਦੇ ਉਮੀਦਵਾਰ ਬੂਟਾ ਸਿੰਘ ਦੇ ਹੱਕ ਵਿਚ ਕੀਤੀ ਜਨ ਸਭਾ

ਅਜੀਤ ਡੈਸਕ 24-05-2026
ਅਬੋਹਰ, 23 ਮਈ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਨਗਰ ਨਿਗਮ ਦੀਆਂ ਚੋਣਾਂ ਦੇ ਤਹਿਤ ਚੱਲ ਰਹੇ ਚੋਣ ਪ੍ਰਚਾਰ ਦੀ ਲੜੀ ਤਹਿਤ ਵਾਰਡ ਨੰਬਰ 45 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੂਟਾ ਸਿੰਘ ਦੇ ਹੱਕ ਵਿਚ ਹਲਕਾ ਇੰਚਾਰਜ ਦੇ ਪੁੱਤਰ ਕਰਨ ਨਾਰੰਗ ਨੇ ਵਿਸ਼ੇਸ਼ ਜਨ ਸਭਾ ਨੂੰ ਸੰਬੋਧਨ ਕੀਤਾ | ਕਰਨ ਨਾਰੰਗ ਨੇ ਕਿਹਾ ਕਿ ਬੂਟਾ ਸਿੰਘ ਮਿਹਨਤੀ, ਮਿਲ਼ਨਸਾਰ ਅਤੇ ਕਾਬਲ ਉਮੀਦਵਾਰ ਹਨ, ਜੋ ਚੋਣ ਜਿੱਤਣ ਉਪਰੰਤ ਵਾਰਡ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਦੀ ਕਾਬਲੀਅਤ ਰੱਖਦੇ ਹਨ | ਉਨ੍ਹਾਂ ਵਾਰਡ ਨੰਬਰ 45 ਦੇ ਸਮੂਹ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ 'ਤੇ 26 ਮਈ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਬੂਟਾ ਸਿੰਘ ਨੂੰ ਜੇਤੂ ਬਣਾਉਣ ਦੀ ਅਪੀਲ ਵੀ ਕੀਤੀ | ਬੂਟਾ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਵਾਰਡ ਵਿਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਜਨਤਾ ਵਲੋਂ ਮਿਲ ਰਹੇ ਹੁੰਗਾਰੇ ਨਾਲ ਅਬੋਹਰ ਨਗਰ ਨਿਗਮ ਵਿਚ ਆਮ ਆਦਮੀ ਪਾਰਟੀ ਦਾ ਬੋਰਡ ਬਣਨਾ ਲਗਭਗ ਤੈਅ ਹੈ |
ਪਿਛਲੀ ਖ਼ਬਰ ਪੰਜਾਬ ਦਾ ਵਿਕਾਸ ਹਮੇਸ਼ਾ ਸ਼ੋ੍ਰਮਣੀ ਅਕਾਲੀ ਦਲ ਦੀਆਂ ਸਰਕਾਰਾਂ ਮੌਕੇ ਹੋਇਆ- ਹਰਸਿਮਰਤ <br/> ਅਗਲੀ ਖ਼ਬਰ ਸਮਾਜ ਸੇਵੀ ਪੂਜਾ ਲੂਥਰਾ ਨੇ ਆਜ਼ਾਦ ਉਮੀਦਵਾਰ ਰਿੰਕੂ ਕੰਬੋਜ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।