22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਅਫ਼ੀਮ ਅਤੇ ਨਕਦੀ ਸਮੇਤ 2 ਕਾਬੂ

ਅਜੀਤ ਡੈਸਕ 27-05-2026
ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਅਫ਼ੀਮ ਅਤੇ ਨਗਦੀ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਪ੍ਰੀਤ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਲੱਲਾ ਬਸਤੀ ਜਲਾਲਾਬਾਦ ਅਤੇ ਹਰਭਜਨ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਅਗਰਵਾਲ ਕਾਲੋਨੀ ਜਲਾਲਾਬਾਦ ਮਿਊਾਸੀਪਲ ਕਾਰਪੋਰੇਸ਼ਨ ਅਤੇ ਨਗਰ ਪੰਚਾਇਤ ਚੋਣਾਂ ਦੌਰਾਨ ਆਮ ਲੋਕਾਂ ਨੂੰ ਪ੍ਰਭਾਵਿਤ ਕਰਨ ਲਈ ਨਕਦ ਪੈਸੇ ਅਤੇ ਅਫ਼ੀਮ ਵੰਡ ਰਹੇ ਹਨ | ਉਹ ਇਸ ਵੇਲੇ ਢਾਣੀ ਚੰਡੀਗੜ੍ਹ ਨੂੰ ਜਾਂਦੇ ਰੋਡ 'ਤੇ ਆਪਣੀ ਚਿੱਟੇ ਰੰਗ ਦੀ ਹੁੰਡਈ ਕਰੇਟਾ ਗੱਡੀ ਵਿਚ ਬੈਠੇ ਹਨ | ਪੁਲਿਸ ਵਲੋਂ ਛਾਪੇਮਾਰੀ ਕਰਕੇ ਉਕਤ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 32.5 ਗਰਾਮ ਅਫ਼ੀਮ ਅਤੇ 40600 ਰੁਪਏ ਦੇ ਕਰੰਸੀ ਨੋਟ ਬਰਾਮਦ ਕੀਤੇ ਗਏ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਭਾਜਪਾ ਅਬੋਹਰ ਨਗਰ ਨਿਗਮ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਿਲ ਕਰੇਗੀ-ਸੰਦੀਪ ਜਾਖੜ ਅਗਲੀ ਖ਼ਬਰ ਨਸ਼ੇੜੀ ਨੂੰ ਕਾਬੂ ਕਰਕੇ ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।