22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਭਾਜਪਾ ਅਬੋਹਰ ਨਗਰ ਨਿਗਮ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਿਲ ਕਰੇਗੀ-ਸੰਦੀਪ ਜਾਖੜ

ਅਜੀਤ ਡੈਸਕ 27-05-2026
ਅਬੋਹਰ, 26 ਮਈ (ਸੁਖਜੀਤ ਸਿੰਘ ਬਰਾੜ)-ਭਾਰਤੀ ਜਨਤਾ ਪਾਰਟੀ ਅਬੋਹਰ ਨਗਰ ਨਿਗਮ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅਬੋਹਰ ਦੇ ਵਿਧਾਇਕ ਸੰਦੀਪ ਕੁਮਾਰ ਜਾਖੜ ਨੇ ਕਿਹਾ ਕਿ ਭਾਜਪਾ ਅਬੋਹਰ ਨਗਰ ਨਿਗਮ ਦੇ 50 ਵਾਰਡਾਂ 'ਤੇ ਹੀ ਇਕੱਲਿਆਂ ਆਪਣੇ ਦਮ 'ਤੇ ਚੋਣ ਲੜ ਰਹੀ ਹੈ ਜਦ ਕਿ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਨੂੰ ਤਾਂ ਇਹ ਚੋਣਾਂ ਲੜਨ ਲਈ 50 ਸੀਟਾਂ 'ਤੇ ਉਤਾਰਨ ਲਈ ਪੂਰੇ ਉਮੀਦਵਾਰ ਵੀ ਨਹੀਂ ਲੱਭੇ | ਸੱਤਾਧਾਰੀ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪ੍ਰਸ਼ਾਸਨ ਦੇ ਦਬਾਅ ਨਾਲ ਕਈ ਭਾਜਪਾ ਉਮੀਦਵਾਰਾਂ ਨੂੰ ਕਾਫ਼ੀ ਪਰੇਸ਼ਾਨ ਕੀਤਾ, ਫਿਰ ਵੀ ਭਾਜਪਾ ਅਬੋਹਰ ਨਗਰ ਨਿਗਮ ਚੋਣਾਂ ਦੌਰਾਨ ਸ਼ਾਨਦਾਰ ਜਿੱਤ ਹਾਸਲ ਕਰੇਗੀ | ਇਸ ਮੌਕੇ ਕਈ ਹੋਰ ਭਾਜਪਾ ਆਗੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲੀ ਦਲ ਅਬੋਹਰ 'ਚ ਸ਼ਾਨਦਾਰ ਜਿੱਤ ਹਾਸਿਲ ਕਰੇਗਾ-ਹੈਰੀ ਸੰਧੂ ਅਗਲੀ ਖ਼ਬਰ ਅਫ਼ੀਮ ਅਤੇ ਨਕਦੀ ਸਮੇਤ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।