08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨਗਰ ਕੌਂਸਲ 'ਤੇ ਮੁੜ ਕਾਂਗਰਸ ਦਾ ਕਬਜ਼ਾ, ਵਿਰੋਧੀਆਂ ਦੇ ਸੁਪਨੇ ਚਕਨਾਚੂਰ-ਪਿੰਕੀ

ਅਜੀਤ ਡੈਸਕ 31-05-2026
ਕਿਹਾ, ਲੋਕਾਂ ਨੇ ਵਿਕਾਸ ਦੇ ਨਾਂ 'ਤੇ ਮੁੜ ਜਤਾਇਆ ਭਰੋਸਾ
ਫ਼ਿਰੋਜ਼ਪੁਰ, 30 ਮਈ ( ਰਕੇਸ਼ ਚਾਵਲਾ ਸੁਖਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਗਰ ਕੌਂਸਲ ਦੀ ਕਮਾਨ ਆਪਣੇ ਹੱਥਾਂ ਵਿਚ ਰੱਖਣ ਵਿਚ ਸਫਲਤਾ ਹਾਸਲ ਕੀਤੀ ਹੈ | ਸੱਤਾਧਾਰੀ ਧਿਰ, ਭਾਜਪਾ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਪੂਰਾ ਜ਼ੋਰ ਲਗਾਉਣ ਦੇ ਬਾਵਜੂਦ ਸ਼ਹਿਰ ਦੇ ਵੋਟਰਾਂ ਨੇ ਕਾਂਗਰਸ ਦੇ ਹੱਕ ਵਿਚ ਫ਼ੈਸਲਾ ਸੁਣਾਉਂਦਿਆਂ ਵਿਕਾਸ ਦੀ ਰਾਜਨੀਤੀ 'ਤੇ ਮੋਹਰ ਲਗਾਈ ਹੈ | ਚੋਣ ਨਤੀਜਿਆਂ ਤੋਂ ਬਾਅਦ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਜਿੱਤ ਦੇ ਜਸ਼ਨਾਂ ਦੌਰਾਨ ਪਟਾਕੇ ਚਲਾਏ ਗਏ, ਮਿਠਾਈਆਂ ਵੰਡੀਆਂ ਗਈਆਂ ਅਤੇ ਪਾਰਟੀ ਹੱਕ ਵਿਚ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਇਹ ਜਿੱਤ ਕਿਸੇ ਇਕ ਵਿਅਕਤੀ ਦੀ ਨਹੀਂ, ਸਗੋਂ ਸ਼ਹਿਰ ਦੇ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਦੇ ਕੀਤੇ ਕੰਮਾਂ ਨੂੰ ਦੇਖ ਕੇ ਵੋਟ ਪਾਈ ਹੈ ਅਤੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਵਿਕਾਸ ਦੀ ਰਾਜਨੀਤੀ 'ਤੇ ਵਿਸ਼ਵਾਸ ਕਰਦੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੇ ਸਮੇਂ ਵਿਚ ਵੀ ਸ਼ਹਿਰ ਦੇ ਵਿਕਾਸ, ਬੁਨਿਆਦੀ ਸਹੂਲਤਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇਵੇਗੀ |
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਵਿਖੇ ਦੋ ਰੋਜ਼ਾ ਸਮਰ ਕੈਂਪ ਸਮਾਪਤ ਅਗਲੀ ਖ਼ਬਰ ਚੇਅਰਮੈਨ ਰਵਿੰਦਰਪਾਲ ਸਿੰਘ ਰਵੀ ਗਿੱਲ ਦਾ ਵਿਧਾਇਕ ਬਿਲਾਸਪੁਰ ਤੇ ਹੋਰਨਾਂ ਨੇ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।