09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ

ਅਜੀਤ ਡੈਸਕ 31-05-2026
ਫ਼ਾਜ਼ਿਲਕਾ, 30 ਮਈ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਪ੍ਰਮੁੱਖ ਸ਼ਾਖਾ 'ਅਕਾਲ ਅਕੈਡਮੀ ਥੇਹ ਕਲੰਦਰ' ਵਿਖੇ ਸ਼ਹੀਦਾਂ ਦੇ ਸਰਤਾਜ ਅਤੇ ਸ਼ਾਂਤੀ ਦੇ ਪੁੰਜ ਧੰਨ-ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਪਵਿੱਤਰ ਸੇਵਾ ਕਾਰਜ ਦੀ ਸ਼ੁਰੂਆਤ ਅਕੈਡਮੀ ਦੀ ਪਿ੍ੰਸੀਪਲ ਗੁਰਜੀਤ ਕੌਰ ਦੀ ਅਗਵਾਈ ਹੇਠ ਸ਼ਰਧਾਪੂਰਵਕ ਅਰਦਾਸ ਕਰਨ ਉਪਰੰਤ ਕੀਤੀ ਗਈ | ਛਬੀਲ ਦੌਰਾਨ ਅਕੈਡਮੀ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੇ ਪੂਰੇ ਉਤਸ਼ਾਹ ਅਤੇ ਨਿਮਰਤਾ ਸਹਿਤ ਸੇਵਾ ਨਿਭਾਈ | ਇਸ ਸੇਵਾ ਵਿਚ ਗੁਰਮਤਿ ਵਿਭਾਗ ਦੀ ਇੰਚਾਰਜ ਤਲਵਿੰਦਰ ਕੌਰ, ਮਨਦੀਪ ਸਿੰਘ, ਪ੍ਰਦੀਪ ਕੁਮਾਰ, ਓਾਕਾਰ, ਡਰਾਈਵਰ ਵੀਰਾਂ ਅਤੇ ਸਕੂਲੀ ਵਿਦਿਆਰਥੀਆਂ ਨੇ ਭਰਪੂਰ ਸਹਿਯੋਗ ਦਿੱਤਾ | ਸਵੇਰੇ 9 ਵਜੇ ਤੋਂ ਸ਼ੁਰੂ ਹੋਈ ਇਸ ਛਬੀਲ ਦੌਰਾਨ ਸਮੂਹ ਸੇਵਾਦਾਰ ਨਿਰੰਤਰ ਵਾਹਿਗੁਰੂ ਦੇ ਸਿਮਰਨ ਵਿਚ ਲੀਨ ਰਹੇ | ਇਸ ਮੌਕੇ ਪਿ੍ੰਸੀਪਲ ਗੁਰਜੀਤ ਕੌਰ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਵੇਂ ਪਾਤਿਸ਼ਾਹ ਨੇ ਕੜਕਦੀ ਗਰਮੀ ਵਿਚ ਤੱਤੀ ਤਵੀ 'ਤੇ ਬੈਠ ਕੇ ਮਾਨਵਤਾ ਦੀ ਭਲਾਈ ਲਈ ਆਪਣਾ ਸਰਬੰਸ ਨਿਛਾਵਰ ਕਰ ਦਿੱਤਾ ਅਤੇ ਸੰਗਤ ਨੂੰ ਹਰ ਹਾਲਤ ਵਿਚ 'ਤੇਰਾ ਕੀਆ ਮੀਠਾ ਲਾਗੈ' ਤਹਿਤ ਰੱਬ ਦਾ ਭਾਣਾ ਮੰਨਣ ਦਾ ਸੰਦੇਸ਼ ਦਿੱਤਾ | ਉਨ੍ਹਾਂ ਪੇ੍ਰਰਨਾ ਦਿੱਤੀ ਕਿ ਸਾਨੂੰ ਸਾਰਿਆਂ ਨੂੰ ਆਪਣੇ ਜੀਵਨ ਨੂੰ ਸਿੱਖੀ ਸਿਧਾਂਤਾਂ ਅਤੇ ਗੁਰਬਾਣੀ ਦੇ ਉਪਦੇਸ਼ਾਂ ਅਨੁਸਾਰ ਬਤੀਤ ਕਰਨਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਅਕਾਲ ਅਕੈਡਮੀ ਥੇਹ ਕਲੰਦਰ ਵਲੋਂ ਹਰ ਸਾਲ ਇਸ ਤਰ੍ਹਾਂ ਦੇ ਧਾਰਮਿਕ ਅਤੇ ਸਮਾਜਿਕ ਸੇਵਾ ਕਾਰਜ ਪੂਰੀ ਸ਼ਰਧਾ ਨਾਲ ਕਰਵਾਏ ਜਾਂਦੇ ਹਨ, ਤਾਂ ਜੋ ਨਵੀਂ ਪੀੜ੍ਹੀ ਅਤੇ ਵਿਦਿਆਰਥੀਆਂ ਨੂੰ ਸਿੱਖੀ ਮੁੱਲਾਂ, ਉੱਚੇ-ਸੁੱਚੇ ਇਖ਼ਲਾਕ ਅਤੇ ਮਨੁੱਖਤਾ ਦੀ ਸੇਵਾ ਨਾਲ ਜੋੜਿਆ ਜਾ ਸਕੇ |
ਪਿਛਲੀ ਖ਼ਬਰ ਸਰਬ ਬ੍ਰਾਹਮਣ ਸਭਾ ਵਲੋਂ ਤੁਲਸੀ ਵੰਡ ਸਮਾਰੋਹ ਅਗਲੀ ਖ਼ਬਰ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਾ ਵਿਖੇ 'ਮੈਂਸਟਰੂਅਲ ਹਾਈਜੀਨ ਡੇ' 'ਤੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।