10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ ਅਧਿਆਪਕ-ਮਾਪੇ ਮਿਲਣੀ ਆਯੋਜਿਤ

ਅਜੀਤ ਡੈਸਕ 31-05-2026
ਫ਼ਾਜ਼ਿਲਕਾ, 30 ਮਈ (ਅਮਰਜੀਤ ਸ਼ਰਮਾ)-ਜੀਨੀਅਸ ਕਾਨਵੈਂਟ ਸਕੂਲ, ਕਟੈਹੜਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ | ਮੌਸਮ ਖ਼ਰਾਬ ਹੋਣ ਦੇ ਬਾਵਜੂਦ ਵੀ ਵੱਡੀ ਗਿਣਤੀ ਵਿਚ ਮਾਪਿਆਂ ਨੇ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਦੀ ਵਿੱਦਿਅਕ ਪ੍ਰਗਤੀ ਅਤੇ ਕਾਰਗੁਜ਼ਾਰੀ ਬਾਰੇ ਅਧਿਆਪਕਾਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ | ਮਿਲਣੀ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਉਨ੍ਹਾਂ ਦੀ ਭਾਗੀਦਾਰੀ ਸਬੰਧੀ ਰਿਪੋਰਟ ਮਾਪਿਆਂ ਨਾਲ ਸਾਂਝੀ ਕੀਤੀ | ਇਸ ਮੌਕੇ ਮਾਪਿਆਂ ਨੇ ਵੀ ਸਕੂਲ ਪ੍ਰਬੰਧਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਆਪਣੇ ਕੀਮਤੀ ਸੁਝਾਅ ਦਿੱਤੇ | ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਕਵਿਤਾ ਸਪੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਨਿਯਮਿਤ ਸੰਵਾਦ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਖ਼ਰਾਬ ਮੌਸਮ ਦੀ ਪ੍ਰਵਾਹ ਨਾ ਕਰਦੇ ਹੋਏ ਸਕੂਲ ਪਹੁੰਚਣ ਵਾਲੇ ਸਾਰੇ ਮਾਪਿਆਂ ਦਾ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ | ਇਸ ਮੌਕੇ ਸਕੂਲ ਦੇ ਐੱਮ.ਡੀ.ਰਾਘਵ ਸਪੜਾ ਨੇ ਕਿਹਾ ਕਿ ਮਾਪਿਆਂ ਦਾ ਸਹਿਯੋਗ ਅਤੇ ਅਟੁੱਟ ਵਿਸ਼ਵਾਸ ਹੀ ਸਕੂਲ ਦੀ ਸਭ ਤੋਂ ਵੱਡੀ ਸ਼ਕਤੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸਕੂਲ ਪ੍ਰਸ਼ਾਸਨ ਅਤੇ ਮਾਪਿਆਂ ਦੇ ਸਾਂਝੇ ਯਤਨਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ |
ਪਿਛਲੀ ਖ਼ਬਰ ਫ਼ਾਜ਼ਿਲਕਾ-ਅਬੋਹਰ ਚਹੰੁ ਮਾਰਗੀ ਸੜਕ 'ਤੇ ਬਣ ਰਹੇ ਟੋਲ ਪਲਾਜ਼ੇ ਨੂੰ ਬਣਾਉਣ 'ਤੇ ਲੱਗੀ ਰੋਕ ਅਗਲੀ ਖ਼ਬਰ ਸਕੂਲੀ ਬੱਚਿਆਂ ਲਈ ਇੰਡੀਅਨ ਫੋਕ ਡਾਂਸ ਅਕੈਡਮੀ ਵਲੋਂ 15 ਰੋਜ਼ਾ ਸਮਰ ਕੈਂਪ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।