10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਹਰਦੇਵ ਮੇਘਵਾਲ ਨੇ ਅਬੋਹਰ 'ਚ ਭਾਜਪਾ ਦੀ ਜਿੱਤ 'ਤੇ ਸੰਦੀਪ ਜਾਖੜ ਨੂੰ ਵਧਾਈ ਦਿੱਤੀ

ਅਜੀਤ ਡੈਸਕ 31-05-2026
ਅਬੋਹਰ, 30 ਮਈ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਹਲਕੇ ਦੇ ਸੀਨੀਅਰ ਭਾਜਪਾ ਆਗੂ ਹਰਦੇਵ ਮੇਘਵਾਲ ਵਲੋਂ ਅਬੋਹਰ ਨਗਰ ਨਿਗਮ ਚੋਣਾਂ ਦੌਰਾਨ ਭਾਜਪਾ ਵਲੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਅਬੋਹਰ ਦੇ ਵਿਧਾਇਕ ਸੰਦੀਪ ਕੁਮਾਰ ਜਾਖੜ ਨੂੰ ਵਧਾਈ ਦਿੱਤੀ ਗਈ | ਭਾਜਪਾ ਆਗੂ ਮੇਘਵਾਲ ਨੇ ਕਿਹਾ ਕਿ ਭਾਜਪਾ ਨੇ ਲੋਕ ਸਭਾ ਚੋਣਾਂ ਦੌਰਾਨ ਵੀ ਅਬੋਹਰ 'ਚ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਸਨ | ਹੁਣ ਨਗਰ ਨਿਗਮ ਚੋਣਾਂ ਦੌਰਾਨ ਵੀ ਭਾਜਪਾ ਨੇ 50 'ਚੋਂ 28 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ | ਅਬੋਹਰ 'ਚ ਭਾਜਪਾ ਦੀ ਜਿੱਤ ਦਾ ਸਿਹਰਾ ਵਿਧਾਇਕ ਸੰਦੀਪ ਕੁਮਾਰ ਜਾਖੜ ਨੂੰ ਜਾਂਦਾ ਹੈ | ਭਾਜਪਾ ਨੇ ਇਹ ਨਗਰ ਨਿਗਮ ਚੋਣਾਂ ਵਿਧਾਇਕ ਸੰਦੀਪ ਕੁਮਾਰ ਜਾਖੜ ਦੀ ਅਗਵਾਈ ਹੇਠ ਲੜੀਆਂ ਸਨ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਵਿਧਾਇਕ ਸੰਦੀਪ ਕੁਮਾਰ ਜਾਖੜ ਫੇਰ ਤੋਂ ਸ਼ਾਨਦਾਰ ਜਿੱਤ ਹਾਸਲ ਕਰਨਗੇ | ਇਸ ਮੌਕੇ ਜਸਪ੍ਰੀਤ ਸਿੰਘ ਅਤੇ ਹੋਰ ਕਈ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਾਰੇ ਸਰਕਾਰੀ ਸਕੂਲਾਂ 'ਚ ਮਨਾਇਆ ਗਿਆ 'ਸਿੱਖਿਆ ਦਾ ਮਹਾਂ ਜਸ਼ਨ' ਅਗਲੀ ਖ਼ਬਰ ਨਗਰ ਕੌਂਸਲ ਦੇ ਚੋਣ ਨਤੀਜਿਆਂ ਤੋਂ ਬਾਅਦ ਬੋਰਡ ਬਣਾਉਣ ਲਈ ਭਾਜਪਾ ਤੇ ਕਾਂਗਰਸ ਨੇ ਯਤਨ ਕੀਤੇ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।