17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਨੌਕਰੀ ਦੌਰਾਨ ਚੰਗੀਆਂ ਸੇਵਾਵਾਂ ਦੇਣ ਵਾਲੇ ਇੰਸਪੈਕਟਰ ਜਨਕ ਰਾਜ ਡੀ.ਜੀ.ਪੀ. ਡਿਸਕ ਐਵਾਰਡ ਨਾਲ ਸਨਮਾਨਿਤ

ਅਜੀਤ ਡੈਸਕ 03-06-2026

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਪੁਲਿਸ ਅੰਦਰ ਆਪਣੀ ਡਿਊਟੀ ਦੌਰਾਨ ਚੰਗੀਆਂ ਸੇਵਾਵਾਂ ਦੇਣ ਵਾਲੇ ਇੰਸਪੈਕਟਰ ਜਨਕ ਰਾਜ ਨੂੰ ਡੀ.ਜੀ.ਪੀ.ਡਿਸਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ | ਫ਼ਾਜ਼ਿਲਕਾ ਅੰਦਰ ਵੱਖ-ਵੱਖ ਅਹੁਦਿਆਂ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦੀਆਂ ਵੱਖ-ਵੱਖ ਬਰਾਂਚਾਂ ਦਾ ਕੰਮ ਤਸੱਲੀ ਪੂਰਨ ਕਰਨ ਅਤੇ ਇਕ ਇਮਾਨਦਾਰ ਅਫ਼ਸਰ ਵਜੋਂ ਉਨ੍ਹਾਂ ਨੂੰ ਇਹ ਐਵਾਰਡ ਦਿੱਤਾ ਗਿਆ ਹੈ | ਐੱਸ.ਐੱਸ.ਪੀ.ਫ਼ਾਜ਼ਿਲਕਾ ਗਗਨ ਅਜੀਤ ਸਿੰਘ ਨੇ ਉਨ੍ਹਾਂ ਨੂੰ ਡੀ.ਜੀ.ਪੀ.ਡਿਸਕ ਲਗਾ ਕੇ ਇਹ ਸਨਮਾਨ ਦਿੱਤਾ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਵਿਭਾਗ ਅੰਦਰ ਚੰਗੀਆਂ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਅਤੇ ਅਫ਼ਸਰਾਂ ਨੂੰ ਹਮੇਸ਼ਾ ਪੁਲਿਸ ਵਿਭਾਗ ਵਲੋਂ ਬਣਦਾ ਮਾਨ ਸਨਮਾਨ ਦਿੱਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਇੰਸਪੈਕਟਰ ਜਨਕ ਰਾਜ ਨੂੰ ਇਹ ਐਵਾਰਡ ਦਿੱਤਾ ਜਾ ਰਿਹਾ ਹੈ | ਇਸ ਮੌਕੇ 'ਤੇ ਇੰਸਪੈਕਟਰ ਜਨਕ ਰਾਜ ਨੇ ਕਿਹਾ ਕਿ ਇਹ ਜੋ ਸਨਮਾਨ ਮੈਨੂੰ ਮਿਲਿਆ ਹੈ ਇਹ ਇਲਾਕੇ ਦੇ ਲੋਕਾਂ ਅਤੇ ਵਿਭਾਗ ਦੇ ਅਧਿਕਾਰੀਆਂ ਵਲੋਂ ਦਿੱਤੇ ਪਿਆਰ ਦੀ ਬਦੌਲਤ ਹੈ | ਉਨ੍ਹਾਂ ਕਿਹਾ ਕਿ ਉਹ ਜਿੰਨੀ ਦੇਰ ਤੱਕ ਆਪਣੀ ਸਰਕਾਰੀ ਡਿਊਟੀ 'ਤੇ ਹਨ ਉਹ ਆਪਣੀਆਂ ਇਹ ਸੇਵਾਵਾਂ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਜ਼ਿਲ੍ਹੇ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ, ਏ. ਡੀ. ਸੀ. ਮੈਡਮ ਮਨਦੀਪ ਕੌਰ ਨੂੰ ਸੌਂਪ... ਅਗਲੀ ਖ਼ਬਰ ਪਿੰਡ ਸਾਬੂਆਣਾ 'ਚ ਪੀਣ ਵਾਲੇ ਪਾਣੀ ਦਾ ਸੰਕਟ ਗਹਿਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।